ਨਵੀਂ ਦਿੱਲੀ, (ਕਮਲ ਕਾਂਸਲ)– 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਗੁਰਦੁਆਰਾ ਚੋਣ ਡਾਇਰੈਕਟਰ ਵੱਲੋਂ ਚੋਣਾਂ ਨੂੰ ਲੈ ਕੇ ਧਾਰਮਿਕ ਪਾਰਟੀਆਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚੋਂ ਅਕਾਲੀ ਦਲ ਬਾਦਲ ਨੂੰ ਬਾਹਰ ਰੱਖਿਆ ਗਿਆ ਹੈ। ਦੱਸ ਦੇਈਏ ਕਿ ਇਸ ਨੂੰ ਲੈ ਕੇ ਅਕਾਲੀ ਦਲ ਬਾਦਲ ਕੋਰਟ ਪਹੁੰਚ ਗਈ ਹੈ। ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਕਹਿਣਾ ਹੈ ਕਿ ਦਿੱਲੀ ’ਚ ਸਿਰਫ ਧਾਰਮਿਕ ਪਾਰਟੀਆਂ ਹੀ ਚੋਣ ਲੜ ਸਕਦੀਆਂ ਹਨ। ਜਾਣਕਾਰੀ ਮੁਤਾਬਕ, ਫਿਲਹਾਲ 6 ਧਾਰਮਿਕ ਪਾਰਟੀਆਂ ਨੂੰ ਹੀ ਚੋਣ ਨਿਸ਼ਾਨ ਵੰਡੇ ਗਏ ਹਨ।
ਜ਼ਿਕਰਯੋਗ ਕਿ 25 ਅਪ੍ਰੈਲ ਨੂੰ ਡੀ.ਐੱਸ.ਜੀ.ਐੱਮ.ਸੀ. ਦੀਆਂ ਚੋਣਾਂ ਲਈ ਵੋਟਿੰਗ ਹੋਵੇਗੀ ਜਿਸ ਲਈ 31 ਮਾਰਚ ਨੂੰ ਯਾਨੀ ਕਿ ਅੱਜ ਤੋਂ ਨਾਮਜ਼ਦਗੀ ਪੱਤਰ ਭਰੇ ਜਾਣਗੇ ਅਤੇ ਨਾਮਜ਼ਦਗੀ ਪੱਤਰ ਭਰਨ ਦਾ ਸਮਾਂ 7 ਅਪ੍ਰੈਲ ਤਕ ਰੱਖਿਆ ਗਿਆ ਹੈ। ਦੱਸ ਦੇਈਏ ਕਿ 28 ਅਪ੍ਰੈਲ ਨੂੰ ਡੀ.ਐੱਸ.ਜੀ.ਐੱਮ.ਸੀ. ਚੋਣਾਂ ਦੇ ਨਤੀਜੇ ਐਲਾਨੇ ਜਾਣਗੇ।
8ਵੀਂ ਅਤੇ 10ਵੀਂ ਪਾਸ ਲਈ ਰੇਲਵੇ ’ਚ ਨੌਕਰੀ ਦਾ ਸੁਨਹਿਰੀ ਮੌਕਾ, ਅੱਜ ਹੀ ਕਰੋ ਅਪਲਾਈ
NEXT STORY