ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੇ 2 ਸੀਨੀਅਰ ਮੈਂਬਰਾਂ ਹਰਿੰਦਰਪਾਲ ਸਿੰਘ ਅਤੇ ਜਤਿੰਦਰ ਸਿੰਘ ਸਾਹਨੀ ਨੇ ਗੁਰਦੁਆਰਾ ਕਮੇਟੀ 'ਚ ਵੱਧਦੇ ਭ੍ਰਿਸ਼ਟਾਚਾਰ ਤੋਂ ਦੁਖੀ ਹੋਣ ਦਾ ਹਵਾਲਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ, ਦਿੱਲੀ ਦਾ ਹੱਥ ਫੜ ਲਿਆ ਹੈ।
ਇਹ ਵੀ ਪੜ੍ਹੋ : ਟਰੈਕਟਰ ਪਰੇਡ ਹਿੰਸਾ ’ਚ ਮਾਰੇ ਗਏ ਨਵਰੀਤ ਸਿੰਘ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਈ ਪ੍ਰਿਯੰਕਾ ਗਾਂਧੀ
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਅਤੇ ਗੁਰਮੀਤ ਸਿੰਘ ਸ਼ੰਟੀ ਦੀ ਮੌਜੂਦਗੀ 'ਚ ਬੁੱਧਵਾਰ ਨੂੰ ਦੋਵੇਂ ਨੇਤਾ ਸ਼੍ਰੋਮਣੀ ਅਕਾਲੀ ਦਲ ਦਿੱਲੀ 'ਚ ਸ਼ਾਮਲ ਹੋਏ। ਇਸ ਦੌਰਾਨ ਦੋਵੇਂ ਨੇਤਾਵਾਂ ਨੇ ਅਕਾਲੀ ਦਲ ਦੀ ਨੀਤੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਗੁਰਦੁਆਰਿਆਂ 'ਚ ਵੱਧਦੇ ਭ੍ਰਿਸ਼ਟਾਚਾਰ ਤੋਂ ਦੁਖੀ ਹੋ ਕੇ ਅਕਾਲੀ ਦਲ ਛੱਡਿਆ ਹੈ।
ਇਹ ਵੀ ਪੜ੍ਹੋ : ਕਿਸਾਨਾਂ ਲਈ 'ਅਭੈਸ਼ੇਰ ਸਿੰਘ ਮਾਨ' ਦਾ ਨਿਵੇਕਲਾ ਉਪਰਾਲਾ, ਸੋਸ਼ਲ ਮੀਡੀਆ ਰਾਹੀਂ ਇੰਝ ਕਰ ਰਹੇ ਨੇ ਮਦਦ
ਕਸ਼ਮੀਰ ਦੇ ਇੰਸਪੈਕਟਰ ਜਨਰਲ ਨੇ ਲਗਵਾਇਆ ਪਹਿਲਾ ਕੋਰੋਨਾ ਟੀਕਾ
NEXT STORY