ਨਵੀਂ ਦਿੱਲੀ- ਦਿੱਲੀ ਦੀ ਇਕ ਕੋਰਟ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਮੁਅੱਤਲ ਡੀ.ਐੱਸ.ਪੀ. ਦਵਿੰਦਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਸਿੰਘ ਨੂੰ ਇਸ ਸਾਲ ਦੀ ਸ਼ੁਰੂਆਤ 'ਚ ਸ਼੍ਰੀਨਗਰ-ਜੰਮੂ ਰਾਜਮਾਰਗ 'ਤੇ ਹਿਜ਼ਬੁਲ ਮੁਜਾਹੀਦੀਨ ਦੇ 2 ਅੱਤਵਾਦੀਆਂ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਸਿੰਘ ਦੇ ਵਕੀਲ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੇ ਵਕੀਲ ਐੱਮ.ਐੱਸ. ਖਾਨ ਨੇ ਕਿਹਾ ਕਿ ਕੋਰਟ ਨੇ ਸਿੰਘ ਅਤੇ ਮਾਮਲੇ ਦੇ ਇਕ ਹੋਰ ਦੋਸ਼ੀ ਇਰਫਾਨ ਸ਼ਫੀ ਮੀਰ ਨੂੰ ਜ਼ਮਾਨਤ ਦੇ ਦਿੱਤੀ। ਦੋਹਾਂ ਨੂੰ ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਵਲੋਂ ਦਾਇਰ ਇਕ ਮਾਮਲੇ 'ਚ ਕੋਰਟ ਵਲੋਂ ਰਾਹਤ ਦਿੱਤੀ ਗਈ ਹੈ। ਖਾਨ ਨੇ ਕਿਹਾ ਕਿ ਕਾਨੂੰਨ ਅਨੁਸਾਰ ਜਾਂਚ ਏਜੰਸੀ ਗ੍ਰਿਫਤਾਰੀ ਤੋਂ 90 ਦਿਨਾਂ ਦੇ ਅੰਦਰ ਦੋਸ਼ ਪੱਤਰ ਦਾਇਰ ਕਰਨ 'ਚ ਅਸਫ਼ਲ ਰਹੀ। ਉਨ੍ਹਾਂ ਨੂੰ ਇਕ ਲੱਖ ਰੁਪਏ ਦੇ ਨਿੱਜੀ ਬਾਂਡ ਅਤੇ ਇੰਨੀ ਹੀ ਰਾਸ਼ੀ ਦੇ 2 ਮੁਚਲਕਿਆਂ 'ਤੇ ਇਹ ਰਾਹਤ ਦਿੱਤੀ ਗਈ।
ਅੱਤਵਾਦੀਆਂ ਨਾਲ ਕਾਰ 'ਚ ਫੜਿਆ ਗਿਆ ਸੀ ਡੀ.ਐੱਸ.ਪੀ
ਜਿਸ ਸਮੇਂ ਡੀ.ਐੱਸ.ਪੀ. ਦੀ ਗ੍ਰਿਫਤਾਰੀ ਹੋਈ ਸੀ। ਉਸ ਸਮੇਂ ਕੁਝ ਅੱਤਵਾਦੀਆਂ ਨਾਲ ਇਕ ਆਈ-10 ਕਾਰ 'ਚ ਬੈਠ ਕੇ ਉਨ੍ਹਾਂ ਨੂੰ ਸਰਹੱਦ ਪਾਰ ਕਰਵਾ ਰਿਹਾ ਸੀ। ਉਨ੍ਹਾਂ ਨੂੰ ਪੁਲਸ ਦੇ ਇਕ ਸੀਨੀਅਰ ਨੇ ਰੰਗੇ ਹੱਥ ਫੜਿਆ ਸੀ। ਇਸ ਲਈ ਉਨ੍ਹਾਂ ਨੇ ਸੀਨੀਅਰ ਅਧਿਕਾਰੀ ਨੂੰ ਧਮਕਾਉਂਦੇ ਹੋਏ ਕਿਹਾ ਸੀ ਕਿ ਤੁਸੀਂ ਬਹੁਤ ਵੱਡੀ ਗਲਤੀ ਕਰ ਰਹੇ ਹੋ।
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਫੜੇ ਗਏ ਡੀ.ਐੱਸ.ਪੀ. ਦਵਿੰਦਰ ਸਿੰਘ ਨੂੰ ਬਹਾਦਰੀ ਲਈ ਮੈਡਲ ਵੀ ਦਿੱਤਾ ਗਿਆ ਸੀ। ਜਿਸ ਨੂੰ ਖੋਹਣ ਲਈ ਜੰਮੂ-ਕਸ਼ਮੀਰ ਪ੍ਰਸ਼ਾਸਨ ਵਲੋਂ ਆਦੇਸ਼ ਵੀ ਜਾਰੀ ਕੀਤੇ ਗਏ ਸਨ।
ਗੁਜਰਾਤ : ਸ਼ੱਕੀ ਹਾਲਤ 'ਚ ਚਾਰ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 6 ਮੈਂਬਰ ਫਾਂਸੀ ਨਾਲ ਲਟਕਦੇ ਮਿਲੇ
NEXT STORY