ਨੈਸ਼ਨਲ ਡੈਸਕ- ਰਾਜਧਾਨੀ ਦਿੱਲੀ ਦੇ ਰੋਹਿਣੀ ਸੈਕਟਰ 37 ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਥਿਤ ਡਿਪੋ 'ਚ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ ਦੀ ਇਕ ਬੱਸ ਨੂੰ ਸ਼ੁੱਕਰਵਾਰ ਦੀ ਸਵੇਰ ਨੂੰ ਅੱਗ ਲੱਗ ਗਈ।
ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਅੱਗ ਉਸ ਸਮੇਂ ਲੱਗੀ, ਜਦੋਂ ਬੱਸ ਡਿਪੋ 'ਚੋਂ ਨਿਕਲ ਰਹੀ ਸੀ। ਹਾਲਾਂਕਿ ਗਨਿਮਤ ਰਹੀ ਕਿ ਉਸ ਸਮੇਂ ਬੱਸ 'ਚ ਕੋਈ ਯਾਤਰੀ ਸਵਾਰ ਨਹੀਂ ਸੀ, ਜਿਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਬੱਸ ਦੇ ਡਰਾਈਵਰ ਨੇ ਵੀ ਸਮਾਂ ਰਹਿੰਦਿਆਂ ਛਾਲ ਮਾਰ ਕੇ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ- IPL 2025 ; ਅੱਜ CSK ਦਾ ਮੁਕਾਬਲਾ KKR ਨਾਲ, ਟੀਮ ਦੀ ਡਗਮਗਾਉਂਦੀ ਬੇੜੀ ਨੂੰ ਸੰਭਾਲਣਗੇ 'ਕੈਪਟਨ ਕੂਲ'
ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 9.45 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਬੱਸ 'ਚ ਅੱਗ ਲੱਗ ਗਈ ਹੈ, ਜਿਸ 'ਤੇ ਕਾਰਵਾਈ ਕਰਦੇ ਹੋਏ ਉਹ ਤੁਰੰਤ ਡਿਪੋ ਪਹੁੰਚੇ 'ਤੇ ਆ ਕੇ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਕਿਸ ਕਾਰਨ ਲੱਗੀ, ਇਹ ਹਾਲੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ- ਕਿੱਥੋਂ ਕਰ ਲਓਗੇ ਮੁਕਾਬਲਾ ! IPL ਨਾਲ ਟਕਰਾਅ ਤੋਂ ਬਚਣ ਲਈ PSL ਨੂੰ ਬਦਲਣਾ ਪਿਆ Time
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਦੇ ਸਭ ਤੋਂ ਗਰੀਬ ਜ਼ਿਲ੍ਹਿਆਂ 'ਚ ਤੇਜ਼ੀ ਨਾਲ ਘਟੀ ਗਰੀਬੀ
NEXT STORY