ਨੈਸ਼ਨਲ ਡੈਸਕ : ਰਾਜਸਥਾਨ 'ਚ ਬੀਤੇ ਦਿਨ ਵਾਪਰੇ ਸੜਕ ਹਾਦਸੇ ਤੋਂ ਲੋਕ ਪਹਿਲਾਂ ਹੀ ਸਹਿਮੇ ਹੋਏ ਸਨ ਕਿ ਹੁਣ ਫਿਰ ਜੈਪੁਰ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਇੱਕ ਤੇਜ਼ ਰਫ਼ਤਾਰ ਡੰਪ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਿਆ, ਜਿਸ ਕਾਰਨ ਉਸ ਨੇ ਸੜਕ 'ਤੇ ਚੱਲ ਰਹੇ ਲਗਭਗ 10 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਸੂਤਰਾਂ ਮੁਤਾਬਕ ਇਸ ਦੁਖਦਾਈ ਘਟਨਾ ਵਿੱਚ ਦਸ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਜਾਣਕਾਰੀ ਮੁਤਾਬਕ ਇਹ ਘਟਨਾ ਜੈਪੁਰ ਜ਼ਿਲ੍ਹੇ ਦੇ ਚਿਤੋਲੀ ਮੋੜ ਨੇੜੇ ਵਾਪਰੀ, ਜਿੱਥੇ ਸਵੇਰੇ ਸੜਕ 'ਤੇ ਆਮ ਆਵਾਜਾਈ ਚੱਲ ਰਹੀ ਸੀ। ਅਚਾਨਕ, ਇੱਕ ਤੇਜ਼ ਰਫ਼ਤਾਰ ਡੰਪਰ ਨੇ ਇੱਕ ਤੋਂ ਬਾਅਦ ਇੱਕ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੀ ਆਵਾਜ਼ ਸੁਣ ਕੇ ਨੇੜਲੇ ਇਲਾਕਿਆਂ ਦੇ ਲੋਕ ਘਟਨਾ ਸਥਾਨ 'ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਣ 'ਤੇ ਪੁਲਸ ਅਤੇ ਐਂਬੂਲੈਂਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਜਿਹਨਾਂ ਨੇ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ।
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਦੂਜੇ ਪਾਸੇ ਜ਼ਖਮੀਆਂ ਨੂੰ ਨੇੜਲੇ ਐਸਐਮਐਸ ਹਸਪਤਾਲ ਅਤੇ ਹੋਰ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਡੰਪਰ ਚਾਲਕ ਮੌਕੇ ਤੋਂ ਭੱਜ ਗਿਆ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਸੜਕ 'ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ, ਜਿਸ ਨੂੰ ਬਾਅਦ ਵਿੱਚ ਪੁਲਸ ਨੇ ਕਾਬੂ ਕੀਤਾ। ਸਥਾਨਕ ਲੋਕਾਂ ਅਨੁਸਾਰ ਇਹ ਹਾਦਸਾ ਬਹੁਤ ਜ਼ਿਆਦਾ ਗਤੀ ਅਤੇ ਬ੍ਰੇਕ ਫੇਲ੍ਹ ਹੋਣ ਕਾਰਨ ਹੋਇਆ ਹੋ ਸਕਦਾ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।
ਪੜ੍ਹੋ ਇਹ ਵੀ : ਇੰਤਜ਼ਾਰ ਖ਼ਤਮ! ਅੱਜ ਤੋਂ ਇਨ੍ਹਾਂ ਔਰਤਾਂ ਦੇ ਖ਼ਾਤੇ 'ਚ ਆਉਣਗੇ 2100 ਰੁਪਏ
ਐੱਸ. ਆਈ. ਆਰ. ਖ਼ਿਲਾਫ਼ ਤਾਮਿਲਨਾਡੂ ਜਾਵੇਗਾ ਸੁਪਰੀਮ ਕੋਰਟ
NEXT STORY