ਨਵੀਂ ਦਿੱਲੀ- ਭਾਜਪਾ 'ਤੇ 'ਆਪਰੇਸ਼ਨ ਲੋਟਸ' ਦੇ ਅਧੀਨ ਵਿਧਾਇਕਾਂ ਦੀ ਖਰੀਦ-ਫਰੋਖ਼ਤ ਦਾ ਦੋਸ਼ ਲਗਾਉਣ ਵਾਲੀ ਆਮ ਆਦਮੀ ਪਾਰਟੀ ਨੇ ਆਪਣੇ ਵਿਧਾਇਕਾਂ ਅਤੇ ਰਾਜ ਸਭਾ ਮੈਂਬਰਾਂ ਨੂੰ ਦਿੱਲੀ ਬੁਲਾਇਆ ਹੈ। ਪਾਰਟੀ ਮੁੱਖੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਰਾਜ ਸਭਾ ਮੈਂਬਰਾਂ ਨੂੰ 18 ਸਤੰਬਰ ਨੂੰ ਦਿੱਲੀ ਪਹੁੰਚਣ ਲਈ ਕਿਹਾ ਹੈ। ਪਾਰਟੀ ਦੇ ਇਕ ਸੀਨੀਅਰ ਵਿਧਾਇਕ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪਾਰਟੀ ਨੇ ਜਿਸ ਤਰ੍ਹਾਂ ਨਾਲ ਵਿਧਾਇਕਾਂ ਦੀ ਖਰੀਦ-ਫਰੋਖ਼ਤ ਨੂੰ ਲੈ ਕੇ ਭਾਜਪਾ 'ਤੇ ਹਮਲਾ ਬੋਲਿਆ ਹੈ, ਉਸ ਤੋਂ ਸਾਫ਼ ਹੈ ਕਿ ਪਾਰਟੀ ਇਸ ਮੁੱਦੇ ਨੂੰ ਠੰਡਾ ਨਹੀਂ ਪੈਣ ਦੇਣਾ ਚਾਹੁੰਦੀ। ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦੇ ਵਿਧਾਇਕਾਂ ਦੀ ਇਹ ਬੈਠਕ ਮਹੱਤਵਪੂਰਨ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਦਾ ਭਾਜਪਾ 'ਤੇ ਇਲਜ਼ਾਮ, 'ਆਪ' ਦੇ 10 ਵਿਧਾਇਕ ਖ਼ਰੀਦਣ ਦੀ ਕੀਤੀ ਕੋਸ਼ਿਸ਼
ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਸਾਰੇ ਵਿਧਾਇਕਾਂ ਨੂੰ ਇਕਜੁਟ ਰਹਿਣ ਦੀ ਗੱਲ ਕਰ ਸਕਦੇ ਹਨ। ਇਸ ਤੋਂ ਪਹਿਲਾਂ ਦਿੱਲੀ 'ਚ ਵੀ ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਖਰੀਦੇ ਜਾਣ ਦੇ ਦੋਸ਼ਾਂ ਦਰਮਿਆਨ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਵਿਸ਼ਵਾਸ ਵੋਟ ਹਾਸਲ ਕੀਤੀ ਸੀ। ਹਾਲਾਂਕਿ ਭਾਜਪਾ ਨੇਤਾਵਾਂ ਨੇ 'ਆਪ' ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਪਾਰਟੀ ਦੇ ਅੰਦਰੂਨੀ ਕਲੇਸ਼ ਹੀ ਉਨ੍ਹਾਂ ਨੂੰ ਸਤਾ ਰਹੇ ਹਨ ਅਤੇ ਇਸ ਦਾ ਦੋਸ਼ ਭਾਜਪਾ 'ਤੇ ਲਗਾਇਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਬਾਈਡੇਨ ਪ੍ਰਸ਼ਾਸਨ 'ਚ ਭਾਰਤੀਆਂ ਦਾ ਦਬਦਬਾ, ਹੁਣ ਤੱਕ 130 ਨਿਯੁਕਤੀਆਂ, PM ਮੋਦੀ ਨੇ ਦਿੱਤੀ ਵਧਾਈ
NEXT STORY