ਚੰਡੀਗੜ੍ਹ—ਜਨਨਾਇਕ ਜਨਤਾ ਪਾਰਟੀ ਨੇ ਹਰਿਆਣਾ ਵਿਧਾਨਸਭਾ ਚੋਣਾਂ 'ਚ 10 ਸੀਟਾਂ ਜਿੱਤਣ ਤੋਂ ਬਾਅਦ ਸੂਬੇ ਦੀ ਰਾਜਨੀਤੀ 'ਚ ਆਪਣੇ ਲਈ ਮਹੱਤਵਪੂਰਨ ਸਥਾਨ ਬਣਾ ਲਿਆ ਹੈ। ਦੁਸ਼ਯੰਤ ਚੌਟਾਲਾ ਅਤੇ ਜਨਨਾਇਕ ਜਨਤਾ ਪਾਰਟੀ ਦੀ ਵਿਧਾਨਸਭਾ 'ਚ ਜਬਰਦਸਤ ਪ੍ਰਦਰਸ਼ਨ ਤੋਂ ਬਾਅਦ ਪਾਰਟੀ ਨੇਤਾਵਾਂ ਅਤੇ ਸਮਰੱਥਕਾਂ ਵੱਲੋਂ ਕਾਫੀ ਸ਼ਲਾਘਾ ਕੀਤੀ ਗਈ ਹੈ। ਇਸ ਦੇ ਨਾਲ ਹੀ ਦੁਸ਼ਯੰਤ ਚੌਟਾਲਾ ਨੂੰ ਜਨਨਾਇਕ ਜਨਤਾ ਪਾਰਟੀ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ।
ਦੱਸ ਦੇਈਏ ਕਿ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ ਨੇ ਹਰਿਆਣਾ ਦੀ 90 ਵਿਧਾਨਸਭਾ ਸੀਟਾਂ 'ਚੋਂ 10 'ਤੇ ਜਿੱਤ ਹਾਸਲ ਕੀਤੀ ਹੈ। ਭਾਜਪਾ ਨੂੰ 40 ਹੋਰ ਅਤੇ ਕਾਂਗਰਸ ਨੂੰ 31 ਸੀਟਾਂ 'ਤੇ ਜਿੱਤ ਮਿਲੀ ਹੈ। ਦੁਸ਼ਯੰਤ ਚੌਟਾਲਾ ਹਰਿਆਣਾ ਦੀ ਰਾਜਨੀਤੀ 'ਚ 'ਕਿੰਗਮੇਕਰ' ਬਣ ਕੇ ਉਭਰੇ ਹਨ।
ਜੰਮੂ-ਕਸ਼ਮੀਰ 'ਚ BDC ਚੋਣਾਂ : 98 ਫੀਸਦੀ ਵੋਟਿੰਗ, ਪੀ.ਐੱਮ. ਮੋਦੀ ਬੋਲੇ- ਮਾਣ ਦੀ ਗੱਲ
NEXT STORY