ਕੈਨਬਰਾ (ਭਾਸ਼ਾ): ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਭਾਰਤ ਦੀ ਆਰਥਿਕ ਤਰੱਕੀ ਦੀ ਜੰਮ ਕੇ ਸ਼ਲਾਘਾ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੁਬਾਰਾ ਮੇਜ਼ਬਾਨੀ ਕਰਨ ਦੀ ਇੱਛਾ ਜ਼ਾਹਿਰ ਕੀਤੀ ਹੈ। ਕੈਨਬਰਾ ਵਿੱਚ ਸੰਸਦ ਨੂੰ ਸੰਬੋਧਨ ਕਰਦਿਆਂ ਅਲਬਾਨੀਜ਼ ਨੇ ਭਾਰਤ ਦੇ ਵਧਦੇ ਆਰਥਿਕ ਮਹੱਤਵ ਨੂੰ ਹਿੰਦ-ਪ੍ਰਸ਼ਾਂਤ ਖੇਤਰ ਲਈ ਇੱਕ 'ਬੇਮਿਸਾਲ ਮੌਕਾ' ਕਰਾਰ ਦਿੱਤਾ।
ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਭਵਿੱਖਬਾਣੀ ਕੀਤੀ ਕਿ ਦੁਨੀਆ ਦੀ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਭਾਰਤ ਇਸੇ ਦਹਾਕੇ ਵਿੱਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕਤਾ ਬਣਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਹੋਏ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ (ECTA) ਨੇ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧਾਂ ਨੂੰ ਨਵੀਂ ਮਜ਼ਬੂਤੀ ਦਿੱਤੀ ਹੈ। ਇਸ ਤੋਂ ਇਲਾਵਾ ਸਿੱਖਿਆ, ਸੱਭਿਆਚਾਰ ਅਤੇ ਕ੍ਰਿਕਟ ਨੇ ਵੀ ਦੋਵਾਂ ਦੇਸ਼ਾਂ ਨੂੰ ਇੱਕ-ਦੂਜੇ ਦੇ ਹੋਰ ਕਰੀਬ ਲਿਆਂਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਟਰੱਕ ਡਰਾਈਵਰਾਂ ਲਈ ਖੁਸ਼ਖ਼ਬਰੀ! ਕੈਨੇਡਾ ਸਰਕਾਰ ਨੇ ਨਵਾਂ ਨਿਯਮ ਕੀਤਾ ਲਾਗੂ
ਆਪਣੀਆਂ ਪੁਰਾਣੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਅਲਬਾਨੀਜ਼ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲੀ ਵਾਰ 1991 ਵਿੱਚ ਇੱਕ 'ਬੈਕਪੈਕਰ' ਵਜੋਂ ਭਾਰਤ ਦੀ ਯਾਤਰਾ ਕੀਤੀ ਸੀ। ਉਨ੍ਹਾਂ ਮੁਤਾਬਕ ਭਾਰਤ ਨੂੰ ਸਮਝਣ ਦਾ ਸਭ ਤੋਂ ਵਧੀਆ ਤਰੀਕਾ ਬੱਸ ਜਾਂ ਰੇਲ ਗੱਡੀ ਰਾਹੀਂ ਸਫ਼ਰ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਰਤੀਆਂ ਦੇ ਪਿਆਰ ਅਤੇ ਨਿੱਘ ਨੂੰ ਨਿੱਜੀ ਤੌਰ 'ਤੇ ਦੇਖਣਾ ਇੱਕ ਸ਼ਾਨਦਾਰ ਅਨੁਭਵ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਸੰਭਾਵਿਤ ਯਾਤਰਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ 'ਅਸਾਧਾਰਨ' ਹੋਵੇਗੀ ਕਿਉਂਕਿ 10 ਲੱਖ ਤੋਂ ਵੱਧ ਭਾਰਤੀ ਮੂਲ ਦੇ ਲੋਕ ਇਸ ਦੀ ਮੇਜ਼ਬਾਨੀ ਕਰਨਗੇ। ਅਲਬਾਨੀਜ਼ ਨੇ ਕਿਹਾ ਕਿ ਭਾਰਤੀ ਪ੍ਰਵਾਸੀਆਂ ਨੇ ਆਸਟ੍ਰੇਲੀਆ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾ ਭਾਰਤੀ ਭਾਈਚਾਰੇ ਦੇ ਹਿੱਤਾਂ ਲਈ ਖੜ੍ਹੀ ਰਹੇਗੀ ਅਤੇ ਸਮਾਜ ਵਿੱਚ ਵੰਡ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਰੱਦ ਕਰੇਗੀ।
ਜ਼ਿਕਰਯੋਗ ਹੈ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਪੇਨੀ ਵੋਂਗ ਨਾਲ ਮੁਲਾਕਾਤ ਕੀਤੀ ਸੀ। ਵੋਂਗ ਨੇ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ 'ਤੇ ਚਰਚਾ ਕੀਤੀ। ਆਸਟ੍ਰੇਲੀਆ ਵਿੱਚ ਭਾਰਤ ਦੇ ਉੱਚਾਯੁਕਤ ਫਿਲਿਪ ਗ੍ਰੀਨ ਨੇ ਵੀ ਦੋਵਾਂ ਨੇਤਾਵਾਂ ਵਿਚਾਲੇ ਨਿੱਘੇ ਸਬੰਧਾਂ ਦੀ ਸ਼ਲਾਘਾ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬਕਰੀਦ 'ਤੇ ਗਾਂ-ਵੱਛੇ ਦੀ ਬਲੀ 'ਤੇ ਬੈਨ ! CM ਵਿਜੇ ਦੀ ਸਰਕਾਰ ਨੂੰ ਮਦਰਾਸ ਹਾਈਕੋਰਟ ਦੇ ਸਖ਼ਤ ਨਿਰਦੇਸ਼
NEXT STORY