ਪਾਲਘਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਈਅਰਫੋਨ ਲਗਾ ਕੇ ਰੇਲਵੇ ਟਰੈਕ ਪਾਰ ਕਰਦੇ ਸਮੇਂ ਐਕਸਪ੍ਰੈੱਸ ਟਰੇਨ ਦੀ ਲਪੇਟ 'ਚ ਆਉਣ ਨਾਲ 16 ਸਾਲਾ ਕੁੜੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਦੁਪਹਿਰ ਬਾਅਦ 1.10 ਵਜੇ ਸਫਲੇ ਅਤੇ ਕੇਲਵੇ ਰੋਡ ਰੇਲਵੇ ਸਟੇਸ਼ਨਾਂ ਵਿਚਾਲੇ ਹੋਈ। ਮ੍ਰਿਤਕ ਕੁੜੀ ਦੀ ਪਛਾਣ ਪਾਲਘਰ ਜ਼ਿਲ੍ਹੇ ਦੇ ਮਕਨੇ ਪਿੰਡ ਦੀ ਰਹਿਣ ਵਾਲੀ ਵੈਸ਼ਣਵੀ ਰਾਵਲ ਵਜੋਂ ਹੋਈ ਹੈ। ਉਹ ਰੇਲਵੇ ਟਰੈਕ ਪਾਰ ਕਰ ਰਹੀ ਸੀ, ਉਦੋਂ ਕੋਚੁਵੇਲੀ-ਅੰਮ੍ਰਿਤਸਰ ਸੁਪਰਫਾਸਟ ਐਕਸਪ੍ਰੈੱਸ ਟਰੇਨ ਦੀ ਲਪੇਟ 'ਚ ਆ ਗਈ।
ਇਹ ਵੀ ਪੜ੍ਹੋ : ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਕਾਰਨ ਘਰੋਂ ਬਾਹਰ ਨਿਕਲੇ ਲੋਕ
ਸਰਕਾਰੀ ਰੇਲਵੇ ਪੁਲਸ (ਜੀਆਰਪੀ) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੁੜੀ ਸ਼ਾਇਦ ਆਉਂਦੀ ਹੋਈ ਟਰੇਨ ਦੀ ਆਵਾਜ਼ ਨਹੀਂ ਸੁਣ ਸਕੀ, ਕਿਉਂਕਿ ਉਸ ਨੇ ਈਅਰਫੋਨ ਲਗਾ ਰੱਖੇ ਸਨ। ਉਨ੍ਹਾਂ ਦੱਸਿਆ ਕਿ ਕੁੜੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਕੁੜੀ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜੀ ਗਈ ਹੈ ਅਤੇ ਇਸ ਸਿਲਸਿਲੇ 'ਚ ਅਚਾਨਕ ਹੋਈ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਲ ਕੇ ਗਾਇਆ 'ਵੰਦੇ ਮਾਤਰਮ'
NEXT STORY