ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ 9:13 ਵਜੇ 3.1 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਆਉਣ 'ਤੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਸ਼ਿਮਲਾ ਮੌਸਮ ਵਿਭਾਗ ਦੇ ਅਨੁਸਾਰ, ਮੰਡੀ ਖੇਤਰ ਵਿੱਚ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ ਅੱਠ ਕਿਲੋਮੀਟਰ ਹੇਠਾਂ ਸੀ। ਇਸਦਾ ਕੇਂਦਰ 31.445 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 76.993 ਡਿਗਰੀ ਪੂਰਬੀ ਦੇਸ਼ਾਂਤਰ 'ਤੇ ਸਥਿਤ ਸੀ।
ਪੜ੍ਹੋ ਇਹ ਵੀ - ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ
ਇਸ ਸਬੰਧ ਵਿਚ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਚਾਲ ਆਉਣ ਕਾਰਨ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਮਿਲੀ ਹੈ। ਦੱਸ ਦੇਈਏ ਕਿ ਮੰਡੀ ਜ਼ਿਲ੍ਹਾ ਭੂਚਾਲ ਜ਼ੋਨ-5 ਵਿੱਚ ਆਉਂਦਾ ਹੈ, ਜਿਸਨੂੰ ਭੂਚਾਲਾਂ ਦੇ ਮਾਮਲੇ ਵਿੱਚ ਇੱਕ ਉੱਚ-ਜੋਖਮ ਵਾਲਾ ਖੇਤਰ ਮੰਨਿਆ ਜਾਂਦਾ ਹੈ।
ਪੜ੍ਹੋ ਇਹ ਵੀ - 2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
NEXT STORY