ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਵਿੱਚ ਅੱਜ ਸਵੇਰੇ 5:46 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਫੈਲ ਗਈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.0 ਦਰਜ ਕੀਤੀ ਗਈ। ਇਹ ਭੂਚਾਲ ਲਗਭਗ ਤਿੰਨ ਸਕਿੰਟਾਂ ਤੱਕ ਰਿਹਾ, ਜਿਸ ਕਾਰਨ ਬਹੁਤ ਸਾਰੇ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਭੱਜ ਗਏ। ਹਾਲਾਂਕਿ, ਇਸ ਘਟਨਾ ਵਿੱਚ ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਪੜ੍ਹੋ ਇਹ ਵੀ - ਚੜ੍ਹਦੀ ਸਵੇਰ ਰੂਹ ਕੰਬਾਊ ਹਾਦਸਾ : ਲੋਹੇ ਦੀਆਂ ਛੜਾਂ ਨਾਲ ਭਰੇ ਟਰੱਕ ਦੀ ਬੱਸ ਨਾਲ ਟੱਕਰ, 6 ਲੋਕਾਂ ਦੀ ਮੌਤ
ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ, ਭੂਚਾਲ ਦਾ ਕੇਂਦਰ ਜ਼ਮੀਨੀ ਪੱਧਰ ਤੋਂ 10 ਕਿਲੋਮੀਟਰ ਹੇਠਾਂ ਸੀ, ਜੋ ਕਿ ਸ਼ਿਮਲਾ ਤੋਂ ਲਗਭਗ 66 ਕਿਲੋਮੀਟਰ ਪੂਰਬ-ਦੱਖਣ-ਪੂਰਬ ਵਿੱਚ ਸੀ। ਸ਼ਿਮਲਾ ਤੋਂ ਇਲਾਵਾ, ਸੋਲਨ, ਸਿਰਮੌਰ, ਬਿਲਾਸਪੁਰ ਅਤੇ ਮੰਡੀ ਜ਼ਿਲ੍ਹਿਆਂ ਦੇ ਕਈ ਹਿੱਸਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਹੋਣ 'ਤੇ ਬਹੁਤ ਸਾਰੇ ਲੋਕ ਸਾਵਧਾਨੀ ਵਜੋਂ ਆਪਣੇ ਘਰ ਛੱਡ ਕੇ ਖੁੱਲ੍ਹੀਆਂ ਥਾਵਾਂ 'ਤੇ ਚਲੇ ਗਏ। ਦੱਸ ਦੇਈਏ ਕਿ ਦੋ ਦਿਨ ਪਹਿਲਾਂ, ਸੋਮਵਾਰ ਸਵੇਰੇ 8:25 ਵਜੇ ਲੇਹ-ਲੱਦਾਖ ਵਿੱਚ 3.5 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ਸੀ।
ਪੜ੍ਹੋ ਇਹ ਵੀ - ਸਟੇਜ ਤੋਂ ਉਤਰਨ ਲੱਗੇ ਰਾਹੁਲ ਗਾਂਧੀ ਨੂੰ ਕੁੜੀ ਨੇ ਕਰ'ਤੀ Kiss, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਤੰਬਰ ਮਹੀਨੇ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਨੋਟਾਂ ਦਾ ਵਰ੍ਹੇਗਾ ਮੀਂਹ
NEXT STORY