ਨੈਸ਼ਨਲ ਡੈਸਕ- ਏਸ਼ੀਆ ਸਣੇ ਦੁਨੀਆ ਭਰ ਦੇ ਦੇਸ਼ਾਂ 'ਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਅੱਜ ਸਵੇਰੇ ਜਿੱਥੇ ਭਾਰਤ ਦੇ ਗੁਆਂਢੀ ਮੁਲਕ ਤਿੱਬਤ 'ਚ ਭੂਚਾਲ ਆਇਆ ਸੀ, ਉੱਥੇ ਹੀ ਹੁਣ ਭਾਰਤ ਦੇ ਉੱਤਰ-ਪੂਰਬੀ ਸੂਬੇ ਮੇਘਾਲਿਆ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਨੈਸ਼ਨਲ ਸੈਂਟਰ ਫ਼ਾਰ ਸੀਸਮੋਲੌਜੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ 3 ਵਜੇ ਇਹ ਭੂਚਾਲ ਆਇਆ, ਜਿਸ ਦੀ ਤੀਬਰਤਾ 3.4 ਦੱਸੀ ਜਾ ਰਹੀ ਹੈ। ਇਸ ਭੂਚਾਲ ਦਾ ਕੇਂਦਰ ਪੂਰਬੀ ਗੈਰੋ ਹਿੱਲਜ਼ ਇਲਾਕੇ 'ਚ ਜ਼ਮੀਨ ਤੋਂ 10 ਕਿੱਲੋਮੀਟਰ ਹੇਠਾਂ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਰਤੀ ਸੰਸਦ ਮੈਂਬਰਾਂ ਦੇ ਜਹਾਜ਼ 'ਤੇ ਹੋ ਗਿਆ ਡਰੋਨ ਅਟੈਕ, ਫ਼ਿਰ...
ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਦੁਨੀਆ ਭਰ 'ਚ ਕਾਫ਼ੀ ਤੇਜ਼ੀ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਬੀਤੇ ਕੁਝ ਦਿਨਾਂ ਦੌਰਾਨ ਭਾਰਤ ਸਣੇ ਪਾਕਿਸਤਾਨ, ਤੁਰਕੀ, ਚੀਨ, ਇੰਡੋਨੇਸ਼ੀਆ ਤੇ ਗ੍ਰੀਸ ਵਰਗੇ ਦੇਸ਼ਾਂ 'ਚ ਭੂਚਾਲ ਕਾਰਨ ਧਰਤੀ ਕੰਬ ਚੁੱਕੀ ਹੈ। ਇਸ ਤੋਂ ਪਹਿਲਾਂ ਮਾਰਚ 'ਚ ਮਿਆਂਮਾਰ 'ਚ ਆਏ 7.8 ਤੀਬਰਤਾ ਦੇ ਭੂਚਾਲ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਮਾਂ, ਮੈਂ ਚੋਰ ਨਹੀਂ ਹਾਂ...!' ਦੁਕਾਨਦਾਰ ਨੇ ਚੋਰੀ ਦੇ ਇਲਜ਼ਾਮ ਲਾ ਕੇ ਕੀਤੀ ਕੁੱਟਮਾਰ, ਮਗਰੋਂ ਮੁੰਡੇ ਨੇ ਜੋ ਕੀਤਾ...
NEXT STORY