ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਉੱਤਰੀ ਜ਼ਿਲ੍ਹੇ (North District) ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.9 ਮਾਪੀ ਗਈ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇੱਕ ਟਵੀਟ ਰਾਹੀਂ ਘਟਨਾ ਦੇ ਵੇਰਵੇ ਸਾਂਝੇ ਕੀਤੇ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਸੀ, ਪਰ ਭੂਚਾਲ ਨੇ ਸਥਾਨਕ ਨਿਵਾਸੀਆਂ ਵਿੱਚ ਥੋੜ੍ਹੀ ਜਿਹੀ ਚਿੰਤਾ ਪੈਦਾ ਕਰ ਦਿੱਤੀ। ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਦੱਸਣਯੋਗ ਹੈ ਕਿ ਬੀਤੀ 27 ਜੂਨ ਨੂੰ ਦਿੱਲੀ ਅਤੇ ਜੰਮੂ-ਕਸ਼ਮੀਰ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ।
ਉੱਤਰੀ ਭਾਰਤ 'ਚ ਭੂਚਾਲ ਦੇ ਤੇਜ਼ ਝਟਕੇ
ਅਪ੍ਰੈਲ ਦੇ ਸ਼ੁਰੂ ਵਿੱਚ ਦਿੱਲੀ-ਐੱਨਸੀਆਰ ਖੇਤਰ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਨਾਲ ਜਨਤਾ ਵਿੱਚ ਦਹਿਸ਼ਤ ਫੈਲ ਗਈ ਸੀ। ਦਿੱਲੀ-ਐੱਨਸੀਆਰ ਅਤੇ ਚੰਡੀਗੜ੍ਹ ਸਮੇਤ ਕਈ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕਿਆਂ ਕਾਰਨ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿਕਲ ਆਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰ ਦਾ ਵੱਡਾ ਫੈਸਲਾ: ਹੜ੍ਹ ਪੀੜਤ 7 ਸੂਬਿਆਂ ਦੀ ਮਦਦ ਲਈ ਜਾਰੀ ਕੀਤੇ 2,117 ਕਰੋੜ ਰੁਪਏ
NEXT STORY