ਨੈਸ਼ਨਲ ਡੈਸਕ : ਦਿੱਲੀ-ਐੱਨਸੀਆਰ 'ਚ ਸ਼ਨੀਵਾਰ ਰਾਤ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਗਿਆ ਹੈ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.5 ਮਾਪੀ ਗਈ ਹੈ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਗੁਲਮਰਗ 'ਚ ਅੱਜ ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ : ਕੰਗਾਲ ਪਾਕਿਸਤਾਨ ਕੋਲ ਨਹੀਂ ਹੈ ਪੈਸਾ, ਸੋਸ਼ਲ ਮੀਡੀਆ 'ਤੇ ਹੀ ਜਤਾਏਗਾ ਧਾਰਾ 370 ਹਟਾਉਣ ਦਾ ਵਿਰੋਧ
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐੱਨਸੀਐੱਸ) ਨੇ ਦੱਸਿਆ ਕਿ ਭੂਚਾਲ ਸਵੇਰੇ 8:36 ਵਜੇ ਆਇਆ। ਭੂਚਾਲ ਦਾ ਕੇਂਦਰ ਗੁਲਮਰਗ ਤੋਂ ਲਗਭਗ 184 ਕਿਲੋਮੀਟਰ ਦੂਰ ਧਰਤੀ ਦੀ ਸਤ੍ਹਾ ਤੋਂ 129 ਕਿਲੋਮੀਟਰ ਹੇਠਾਂ ਸੀ। ਹਾਲਾਂਕਿ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਤੁਰੰਤ ਕੋਈ ਸੂਚਨਾ ਨਹੀਂ ਹੈ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ 'ਚ ਸੀ, ਜਿਸ ਕਾਰਨ ਜੰਮੂ-ਕਸ਼ਮੀਰ 'ਚ ਵੀ ਇਸ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਬਾਅਦ ਪਾਕਿਸਤਾਨ, ਅਫਗਾਨਿਸਤਾਨ ਅਤੇ ਭਾਰਤ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਪਤਵੰਤ ਸਿੰਘ ਪੰਨੂ ਨੇ ਰਚੀ ਮੁਸਲਮਾਨਾਂ ਨੂੰ ਭੜਕਾਉਣ ਦੀ ਸਾਜ਼ਿਸ਼, 15 ਅਗਸਤ ਨੂੰ ਲੈ ਕੇ ਕਹੀ ਇਹ ਗੱਲ
NEXT STORY