ਨਵੀਂ ਦਿੱਲੀ— ਦਿੱਲੀ ’ਚ ਅੱਜ ਯਾਨੀ ਕਿ ਸੋਮਵਾਰ ਨੂੰ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 2.7 ਮਾਪੀ ਗਈ। ਭੂਚਾਲ ਦਾ ਕੇਂਦਰ ਦਿੱਲੀ ’ਚ ਹੀ ਸੀ। ਹਾਲਾਂਕਿ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਪਰ ਦਿੱਲੀ ’ਚ ਲਗਾਤਾਰ ਦੂਜੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਐਤਵਾਰ ਭਾਵ ਕੱਲ ਦਿੱਲੀ-ਐੱਨ.ਸੀ. ਆਰ. ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਸ਼ਾਮ 5 ਵਜ ਕੇ 45 ਮਿੰਟ ’ਤੇ 3.5 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਕਾਰਨ ਲੋਕ ਸਹਿਮ ਗਏ ਸਨ ਅਤੇ ਘਰਾਂ ’ਚੋਂ ਬਾਹਰ ਆ ਗਏ ਸਨ। ਲੋਕਾਂ ਦਾ ਕਹਿਣ ਸੀ ਕਿ ਭੂਚਾਲ ਦੇ ਤੇਜ਼ ਝਟਕੇ ਸਨ ਪਰ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.5 ਸੀ।
ਦੱਸ ਦੇਈਏ ਕਿ ਕੋਰੋਨਾ ਵਾਇਰਸ ਕਰ ਕੇ ਇਸ ਸਮੇਂ ਪੂਰਾ ਦੇਸ਼ ਲਾਕਡਾਊਨ ਹੈ। ਕੋਰੋਨਾ ਵਾਇਰਸ ਮਹਾਮਾਰੀ ਦੀ ਮਾਰ ਪੂਰਾ ਦੇਸ਼ ਝੱਲ ਰਿਹਾ ਹੈ। ਲੋਕਾਂ ਨੂੰ ਘਰਾਂ ’ਚ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ, ਤਾਂ ਕਿ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਭੂਚਾਲ ਆਉਣ ਕਾਰਨ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।
ਮੁੰਬਈ : ਤਾਜ ਹੋਟਲ ਦੇ 6 ਕਰਮਚਾਰੀ ਕੋਰੋਨਾ ਪਾਜ਼ੀਟਿਵ, ਸੰਪਰਕ 'ਚ ਆਏ ਸਾਰੇ ਲੋਕ ਕੁਆਰੰਟੀਨ
NEXT STORY