ਨਵੀਂ ਦਿੱਲੀ - ਹਰਿਆਣਾ ਦੇ ਝੱਜਰ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਰਾਤ 8:15 ਵਜੇ ਮਹਿਸੂਸ ਕੀਤੇ ਗਏ। ਭੂਚਾਲ ਨਾਲ ਜਾਨ ਮਾਲ ਦੇ ਕਿਸੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ - ਆਰੀਅਨ ਖਾਨ ਮਾਮਲੇ 'ਚ ਵੱਡੀ ਖ਼ਬਰ, ਕੇਸ ਤੋਂ ਹਟਾਏ ਗਏ ਸਮੀਰ ਵਾਨਖੇੜੇ
ਇਸ ਤੋਂ ਪਹਿਲਾਂ 31 ਅਕਤੂਬਰ ਨੂੰ ਮਹਾਰਾਸ਼ਟਰ ਦੇ ਗੜਚਿਰੌਲੀ ਜ਼ਿਲ੍ਹੇ ਦੇ ਸਿਰੋਂਚਾ ਤਾਲੁਕਾ ਵਿੱਚ 4.3 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ ਸੀ। ਜ਼ਿਲ੍ਹੇ ਦੇ ਅਧਿਕਾਰੀ ਨੇ ਦੱਸਿਆ ਕਿ ਸ਼ਾਮ 6:48 ਵਜੇ ਰਿਕਟਰ ਪੈਮਾਨੇ 'ਤੇ 4.3 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ।’
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਆਰੀਅਨ ਖਾਨ ਮਾਮਲੇ 'ਚ ਵੱਡੀ ਖ਼ਬਰ, ਕੇਸ ਤੋਂ ਹਟਾਏ ਗਏ ਸਮੀਰ ਵਾਨਖੇੜੇ
NEXT STORY