ਨੈਸ਼ਨਲ ਡੈਸਕ—ਆਸਾਮ ਦੇ ਕੁਝ ਹਿੱਸਿਆਂ ’ਚ ਐਤਵਾਰ ਨੂੰ 4 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਜਾਣਕਾਰੀ ਇਕ ਅਧਿਕਾਰਤ ਬੁਲੇਟਿਨ ’ਚ ਦਿੱਤੀ ਗਈ ਹੈ। ਬੁਲੇਟਿਨ ਦੇ ਅਨੁਸਾਰ ਭੂਚਾਲ ਨਾਲ ਕਿਸੇ ਜਾਨੀ ਜਾਂ ਜਾਇਦਾਦ ਨੂੰ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਰਾਸ਼ਟਰੀ ਭੂਚਾਲ ਕੇਂਦਰ ਦੀ ਰਿਪੋਰਟ ਮੁਤਾਬਕ ਭੂਚਾਲ ਦੇ ਝਟਕੇ ਸ਼ਾਮ 4.18 ਵਜੇ ਮਹਿਸੂਸ ਕੀਤੇ ਗਏ ਅਤੇ ਇਸ ਦਾ ਕੇਂਦਰ ਨਾਗਾਓਂ ਜ਼ਿਲ੍ਹੇ ’ਚ ਬ੍ਰਹਮਪੁੱਤਰ ਨਦੀ ਦੇ ਦੱਖਣੀ ਕੰਢੇ ’ਤੇ ਸੀ।
ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ’ਚ ਸੀ। ਰਿਪੋਰਟ ਮੁਤਾਬਕ ਭੂਚਾਲ ਦਾ ਕੇਂਦਰ ਗੁਹਾਟੀ ਤੋਂ 160 ਕਿਲੋਮੀਟਰ ਦੂਰ ਮੱਧ ਆਸਾਮ ਦੇ ਹੋਜਈ ਨੇੜੇ ਸੀ। ਪੱਛਮੀ ਕਾਰਬੀ ਆਂਗਲੋਂਗ, ਕਾਰਬੀ ਆਂਗਲੋਂਗ, ਗੋਲਾਘਾਟ ਅਤੇ ਮੋਰੀ ਗਾਓਂ ਜ਼ਿਲ੍ਹਿਆਂ ਦੇ ਲੋਕਾਂ ਨੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਇਸ ਤੋਂ ਇਲਾਵਾ ਬ੍ਰਹਮਪੁੱਤਰ ਨਦੀ ਦੇ ਉੱਤਰੀ ਕੰਢੇ ’ਤੇ ਸਥਿਤ ਸੋਨਿਤਪੁਰ ’ਚ ਰਹਿਣ ਵਾਲੇ ਲੋਕਾਂ ਨੂੰ ਵੀ ਝਟਕੇ ਮਹਿਸੂਸ ਹੋਏ। ਉੱਤਰ-ਪੂਰਬ ਦੇ ਸਾਰੇ ਸੂਬੇ ਉੱਚ ਭੂਚਾਲ ਵਾਲੇ ਖੇਤਰਾਂ ’ਚ ਆਉਂਦੇ ਹਨ ਅਤੇ ਇਸ ਖੇਤਰ ’ਚ ਭੂਚਾਲ ਦੇ ਝਟਕੇ ਲਗਾਤਾਰ ਮਹਿਸੂਸ ਕੀਤੇ ਜਾਂਦੇ ਹਨ।
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY