ਨਵੀਂ ਦਿੱਲੀ: ਕੋਰੋਨਾ ਸੰਕਟ ਦੌਰਾਨ ਇੱਕ ਵਾਰ ਫਿਰ ਦਿੱਲੀ-ਐਨ.ਸੀ.ਆਰ. ਵਿਚ ਭੂਚਾਲ ਦੇ ਝਟਕੇ ਲੱਗੇ। ਦਿੱਲੀ ਵਿਚ ਪਿਛਲੇ 1 ਮਹੀਨੇ ਵਿਚ ਇਹ ਤੀਜੀ ਵਾਰ ਹੈ ਜਦੋਂ ਰਾਜਧਾਨੀ ਵਿਚ ਭੂਚਾਲ ਦੇ ਝਟਕੇ ਲੱਗੇ ਹਨ। ਦਿੱਲੀ ਨਾਲ ਲੱਗਦੇ ਗਾਜ਼ੀਆਬਾਦ ਅਤੇ ਨੋਇਡਾ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.2 ਦੱਸੀ ਜਾ ਰਹੀ ਹੈ। ਖਬਰਾਂ ਮੁਤਾਬਕ, ਹਰਿਆਣਾ ਦੇ ਰੋਹਤਕ ਵਿਚ ਭੁਚਾਲ ਦਾ ਕੇਂਦਰ ਸੀ। ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਸੰਕਟ ਨੂੰ ਲੈ ਕੇ ਲਾਕਡਾਊਨ ਲਾਗੂ ਹੈ, ਅਜਿਹੇ ਵਿਚ ਲੋਕ ਘਰਾਂ ਵਿਚ ਰਹਿਣ ਨੂੰ ਮਜ਼ਬੂਰ ਹਨ।
ਟਿੱਡੀਆਂ ਦੇ ਹਮਲੇ ਤੋਂ ਬਚਾਉਣ ਲਈ ਕੇਂਦਰ ਦੀ ਆਪਾਤ ਯੋਜਨਾ ਲਾਗੂ ਕਰਾਏ NGT
NEXT STORY