ਨੈਸ਼ਨਲ ਡੈਸਕ - ਗੁਜਰਾਤ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਗੁਜਰਾਤ ਦੇ ਕੱਛ ਖੇਤਰ ਵਿੱਚ ਸਵੇਰੇ 8.06 ਵਜੇ 4.1 ਤੀਬਰਤਾ ਦਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਕਿਹਾ ਕਿ ਵੀਰਵਾਰ ਸਵੇਰੇ ਗੁਜਰਾਤ ਦੇ ਕੱਛ 'ਚ ਰਿਕਟਰ ਪੈਮਾਨੇ 'ਤੇ 4.1 ਦੀ ਤੀਬਰਤਾ ਵਾਲਾ ਭੂਚਾਲ ਦਰਜ ਕੀਤਾ ਗਿਆ। ਭੂਚਾਲ ਦੇ ਝਟਕੇ ਭਾਰਤੀ ਸਮੇਂ ਅਨੁਸਾਰ 08:06:39 'ਤੇ ਮਹਿਸੂਸ ਕੀਤੇ ਗਏ। ਭੂਚਾਲ ਦੀ ਡੂੰਘਾਈ 15 ਕਿਲੋਮੀਟਰ ਰਿਕਾਰਡ ਕੀਤੀ ਗਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਲੱਦਾਖ ਦੇ ਲੇਹ 'ਚ ਰਿਕਟਰ ਪੈਮਾਨੇ 'ਤੇ 3.4 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੰਮੂ 'ਚ ਵਧੀਆਂ ਅੱਤਵਾਦੀ ਘਟਨਾਵਾਂ 'ਤੇ LG ਨੇ ਕੀਤੀ ਉੱਚ ਪੱਧਰੀ ਸੁਰੱਖਿਆ ਸਮੀਖਿਆ ਬੈਠਕ, ਫੌਜ ਮੁਖੀ ਵੀ ਰਹੇ ਮੌਜੂਦ
NEXT STORY