ਜੰਮੂ - ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਦੋ ਵਾਰ ਹਲਕੇ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਾਲਾਂਕਿ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਭੂਚਾਲਾਂ ਦਾ ਕੇਂਦਰ ਕਿਸ਼ਤਵਾੜ ਵਿੱਚ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ ਕਿਸ਼ਤਵਾੜ ਵਿੱਚ ਰਾਤ 11:01 ਵਜੇ 3.2 ਤੀਬਰਤਾ ਦਾ ਭੂਚਾਲ ਆਇਆ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਇਸ ਵਿਚ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਸ਼ਾਮ 5.20 ਵਜੇ 3.8 ਤੀਬਰਤਾ ਦਾ ਭੂਚਾਲ ਆਇਆ ਸੀ। ਰਾਸ਼ਟਰੀ ਭੂਚਾਲ ਕੇਂਦਰ ਨੇ ਕਿਹਾ ਕਿ ਇਸ ਦਾ ਕੇਂਦਰ ਵੀ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ।
ਇਹ ਵੀ ਪੜ੍ਹੋ- ਝਗੜੇ ਤੋਂ ਬਾਅਦ ਦੋਸਤ ਨੂੰ ਸੱਦਿਆ ਘਰ, ਫਿਰ ਕੁੱਟਮਾਰ ਕਰ ਸਾੜ 'ਤਾ ਜ਼ਿੰਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਰਿਕਾਰਡ ਵਾਧਾ, ਪਹਿਲੀ ਵਾਰ ਸੋਨਾ 70 ਹਜ਼ਾਰ ਦੇ ਪਾਰ, ਜਾਣੋ ਅੱਜ ਦੇ ਭਾਅ
NEXT STORY