ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਅੱਜ ਸ਼ਾਮ 5:34 ਵਜੇ ਆਇਆ। ਭੂਚਾਲ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਮੁਤਾਬਕ ਪਹਾੜੀ ਜ਼ਿਲ੍ਹੇ 'ਚ ਸ਼ਾਮ 5.34 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਵਿਚ ਕਿਹਾ ਗਿਆ ਹੈ ਕਿ ਭੂਚਾਲ ਦੀ ਡੂੰਘਾਈ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਤੇ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਜੇਐੱਨਯੂ ਕੈਂਪਸ ਦੀਆਂ ਕੰਧਾਂ ’ਤੇ ਲਿਖੀਆਂ ਜਾਤੀ ਸੂਚਕ ਗਾਲ੍ਹਾਂ : ਐੱਨਐੱਸਯੂਆਈ
NEXT STORY