ਹਿੰਗੋਲੀ- ਮਹਾਰਾਸ਼ਟਰ ਦੇ ਹਿੰਗੋਲੀ 'ਚ ਬੁੱਧਵਾਰ ਯਾਨੀ ਕਿ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਹਾਰਾਸ਼ਟਰ ਦੇ ਮਰਾਠਾਵਾੜਾ ਖੇਤਰ ਦੇ ਨਾਂਦੇੜ, ਹਿੰਗੋਲੀ ਅਤੇ ਪਰਭਨੀ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ 'ਚ ਬੁੱਧਵਾਰ ਸਵੇਰੇ 4.5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜ਼ਿਲ੍ਹਾ ਆਫ਼ਤ ਪ੍ਰਸ਼ਾਸਨ ਨੇ ਹਿੰਗੋਲੀ ਵਿਚ ਆਏ ਭੂਚਾਲ ਦੀ ਪੁਸ਼ਟੀ ਕੀਤੀ ਹੈ।
ਭਾਰਤ ਦੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਅੱਜ ਸਥਾਨਕ ਸਮੇਂ ਅਨੁਸਾਰ ਸਵੇਰੇ 6:44 ਵਜੇ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ। ਸ਼ੁਰੂਆਤੀ ਅੰਕੜਿਆਂ ਮੁਤਾਬਕ ਭੂਚਾਲ ਨਾਲ ਕੋਈ ਨੁਕਸਾਨ ਨਹੀਂ ਹੋਇਆ ਪਰ ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਭੂਚਾਲ ਦੇ ਕੇਂਦਰ ਦੇ ਖੇਤਰ ਵਿਚ ਬਹੁਤ ਸਾਰੇ ਲੋਕਾਂ ਵਲੋਂ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਹਿਮਾਚਲ 'ਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, CM ਸੁੱਖੂ ਦੀ ਪਤਨੀ ਵੀ ਅਜ਼ਮਾ ਰਹੀ ਕਿਸਮਤ
NEXT STORY