ਵੈੱਬ ਡੈਸਕ : ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਖਾਣੇ ਵਿਚ ਕਣਕ ਦੀ ਰੋਟੀ ਖਾਣਾ ਪਸੰਦ ਕਰਦੇ ਹਨ। ਕਈ ਲੋਕ ਕਣਕ ਦੀ ਥਾਂ 'ਤੇ ਬਾਜਰੇ ਦੀ ਰੋਟੀ ਖਾਂਦੇ ਹਨ, ਕਿਉਂਕਿ ਇਹ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਕੀ ਤੁਸੀਂ ਜਾਣਦੇ ਹੋ ਕਿ ਕਣਕ ਦੀ ਰੋਟੀ ਖਾਣ ਨਾਲ ਤੁਹਾਨੂੰ ਕਿਹੜੇ ਫ਼ਾਇਦੇ ਹਨ ਅਤੇ ਇਹ ਤੁਹਾਡੇ ਲਈ ਕਿੰਨੀ ਫ਼ਾਇਦੇਮੰਦ ਹੈ ਜਾਂ ਨਹੀਂ? ਤੁਸੀਂ ਕਣਕ ਦੀ ਬਜਾਏ ਬਾਜਰੇ ਦੀ ਰੋਟੀ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ। ਬਾਜਰੇ ਦੀ ਰੋਟੀ ਸਿਹਤ ਲਈ ਬਹੁਤ ਵਧੀਆ ਹੈ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ : ਔਰਤਾਂ ਨੂੰ ਮਿਲਣ ਵਾਲੀ ਪੈਨਸ਼ਨ 'ਚ ਕੀਤਾ ਵਾਧਾ
ਦੱਸ ਦੇਈਏ ਕਿ ਬਾਜਰਾ ਪ੍ਰੋਟੀਨ, ਫਾਈਬਰ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ ਅਤੇ ਵਿਟਾਮਿਨ-ਬੀ ਕੰਪਲੈਕਸ ਦਾ ਇੱਕ ਵਧੀਆ ਸਰੋਤ ਹੈ। ਇਸ ਵਿੱਚ ਕਣਕ ਨਾਲੋਂ ਜ਼ਿਆਦਾ ਖਣਿਜ ਹੁੰਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ਅਤੇ ਊਰਜਾ ਦੇ ਪੱਧਰ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ, ਬਾਜਰੇ ਵਿੱਚ ਐਂਟੀਆਕਸੀਡੈਂਟ ਵੀ ਹੁੰਦੇ ਹਨ, ਜੋ ਸਰੀਰ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਂਦੇ ਹਨ। ਇਸ ਦੇ ਨਾਲ ਹੀ, ਬਾਜਰੇ ਦੀ ਰੋਟੀ ਸ਼ੂਗਰ ਦੇ ਮਰੀਜ਼ਾਂ ਲਈ ਇੱਕ ਵਧੀਆ ਵਿਕਲਪ ਹੈ।
ਇਹ ਵੀ ਪੜ੍ਹੋ : ਇਸ਼ਕ 'ਚ ਅੰਨ੍ਹੀ ਮਾਂ ਨੇ ਧੀ-ਪੁੱਤ ਨੂੰ ਦਿੱਤੀ ਰੂਹ ਕੰਬਾਊ ਮੌਤ, ਪ੍ਰੇਮੀ ਨਾਲ ਭੱਜਣ ਖ਼ਾਤਰ ਕਮਾਇਆ ਕਹਿਰ
ਭਾਰ ਘਟਾਉਣ ਵਿੱਚ ਮਦਦਗਾਰ ਬਾਜਰੇ ਦੀ ਰੋਟੀ
ਅਜੌਕੇ ਸਮੇਂ ਵਿਚ ਬਹੁਤ ਸਾਰੇ ਲੋਕ ਆਪਣੇ ਲਗਾਤਾਰ ਵੱਧ ਰਹੇ ਭਾਰ ਤੋਂ ਪਰੇਸ਼ਾਨ ਹਨ, ਜੋ ਕਈ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਘੱਟ ਨਹੀਂ ਹੁੰਦਾ। ਜੇਕਰ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਬਾਜਰੇ ਦੀ ਰੋਟੀ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਸਾਬਿਤ ਹੋਵੇਗੀ। ਇਸ ਵਿੱਚ ਮੌਜੂਦ ਫਾਈਬਰ ਦੀ ਮਾਤਰਾ ਢਿੱਡ ਨੂੰ ਲੰਬੇ ਸਮੇਂ ਤੱਕ ਭਰੀਕੇ ਰੱਖਦੀ ਹੈ, ਜਿਸ ਨਾਲ ਜ਼ਿਆਦਾ ਖਾਣ ਦੀ ਸਮੱਸਿਆ ਘੱਟ ਜਾਂਦੀ ਹੈ। ਇਹ ਮੈਟਾਬੋਲਿਜ਼ਮ ਨੂੰ ਵਧਾ ਕੇ ਚਰਬੀ ਨੂੰ ਸਾੜਨ ਵਿੱਚ ਵੀ ਮਦਦ ਕਰਦਾ ਹੈ। ਬਾਜਰੇ ਵਿੱਚ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਖਣਿਜ ਪਾਏ ਜਾਂਦੇ ਹਨ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਅਤੇ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ।
ਇਹ ਵੀ ਪੜ੍ਹੋ : '7 ਬੱਚੇ ਹਨ, ਪੂਰੀ ਕਰਾਂਗੀ ਦਰਜਨ..., 2100 ਨਹੀਂ 21000 ਰੁਪਏ ਚਾਹੀਦੈ'
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਚਾਨਕ ਆਏ ਹੜ੍ਹਾਂ ਨਾਲ 50,000 ਲੋਕ ਪ੍ਰਭਾਵਿਤ, 17 ਪਿੰਡਾਂ 'ਚ ਭਰਿਆ ਪਾਣੀ, ਜਾਣੋ ਤਾਜ਼ਾ ਜਾਣਕਾਰੀ
NEXT STORY