ਨਵੀਂ ਦਿੱਲੀ (ਭਾਸ਼ਾ)- ਜੰਮੂ-ਕਸ਼ਮੀਰ ਵਿਚ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਦੇ ਤਾਜ਼ਾ ਸੰਕੇਤ ਵਿਚ ਚੋਣ ਕਮਿਸ਼ਨ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਨ ਨੂੰ ਉਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕਰਨ ਲਈ ਕਿਹਾ ਹੈ ਜੋ ਆਪਣੇ ਗ੍ਰਹਿ ਜ਼ਿਲ੍ਹਿਆਂ ਵਿਚ ਤਾਇਨਾਤ ਹਨ। ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਇਸ ਤਰ੍ਹਾਂ ਦੇ ਕਦਮ ਚੁੱਕਦਾ ਹੈ। ਕਮਿਸ਼ਨ ਇਕ ਨਿਰੰਤਰ ਨੀਤੀ ਦਾ ਪਾਲਣਾ ਕਰ ਰਿਹਾ ਹੈ ਕਿ ਕਿਸੇ ਰਾਜ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਚੋਣਾਂ ਨਾਲ ਸਿੱਧੇ ਤੌਰ 'ਤੇ ਜੁੜੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਜਾਂ ਉਨ੍ਹਾਂ ਥਾਵਾਂ 'ਤੇ ਤਾਇਨਾਤ ਨਹੀਂ ਕੀਤਾ ਜਾਣਾ ਚਾਹੀਦਾ ਜਿੱਥੇ ਉਨ੍ਹਾਂ ਨੇ ਲੰਬੇ ਸਮੇਂ ਤੋਂ ਸੇਵਾ ਕੀਤੀ ਹੈ। ਕਮਿਸ਼ਨ ਨੇ ਮਹਾਰਾਸ਼ਟਰ, ਹਰਿਆਣਾ ਅਤੇ ਝਾਰਖੰਡ ਦੇ ਮੁੱਖ ਸਕੱਤਰਾਂ ਨੂੰ ਵੀ ਅਜਿਹੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਕਮਿਸ਼ਨ ਵੱਲੋਂ ਜਾਰੀ ਹਦਾਇਤਾਂ 'ਚ ਕਿਹਾ ਗਿਆ ਹੈ ਕਿ ਹਰਿਆਣਾ, ਝਾਰਖੰਡ ਅਤੇ ਮਹਾਰਾਸ਼ਟਰ ਦੀਆਂ ਮੌਜੂਦਾ ਵਿਧਾਨ ਸਭਾਵਾਂ ਦਾ ਕਾਰਜਕਾਲ ਕ੍ਰਮਵਾਰ 3 ਨਵੰਬਰ 2024, 5 ਜਨਵਰੀ 2025 ਅਤੇ 26 ਨਵੰਬਰ 2024 ਨੂੰ ਖ਼ਤਮ ਹੋ ਰਿਹਾ ਹੈ।
ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ,''ਇਸ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਵੀ ਭਵਿੱਖ 'ਚ ਹੋਣੀਆਂ ਹਨ।'' ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਚੋਣ ਕਮਿਸ਼ਨ ਵਲੋਂ ਅਧਿਕਾਰੀਆਂ ਦੇ ਤਬਾਦਲੇ ਦੇ ਸੰਬੰਧ 'ਚ ਨਿਰਦੇਸ਼ ਜਾਰੀ ਕਰਨਾ ਆਮ ਗੱਲ ਹੈ। ਕਮਿਸ਼ਨ ਨੇ ਹਾਲ ਹੀ 'ਚ ਜੰਮੂ ਕਸ਼ਮੀਰ ਅਤੇ ਤਿੰਨ ਸੂਬਿਆਂ 'ਚ ਵੋਟਰ ਸੂਚੀ ਨੂੰ ਅਪਡੇਟ ਕਰਨ ਦਾ ਆਦੇਸ਼ ਦਿੱਤਾ ਸੀ। ਜੂਨ ਮਹੀਨੇ ਕਮਿਸ਼ਨ ਨੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਰਜਿਸਟਰਡ ਗੈਰ-ਮਾਨਤ ਪ੍ਰਾਪਤ ਪਾਰਟੀਆਂ ਤੋਂ ਚੋਣ ਚਿੰਨ੍ਹ ਅਲਾਟ ਕਰਨ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਸਵੀਕਾਰ ਕਰਨ ਦਾ ਫ਼ੈਸਲਾ ਲਿਆ ਸੀ। ਜੰਮੂ ਕਸ਼ਮੀਰ 'ਚ ਆਮ ਤੌਰ 'ਤੇ ਚੋਣ ਪ੍ਰਕਿਰਿਆ ਇਕ ਮਹੀਨੇ ਤੱਕ ਜਾਰੀ ਰਹਿੰਦੀ ਹੈ। ਇਸ ਰਾਜ 'ਚ ਹੱਦਬੰਦੀ ਦੀ ਕਵਾਇਦ ਤੋਂ ਬਾਅਦ ਵਿਧਾਨ ਸਭਾ ਸੀਟ ਦੀ ਗਿਣਤੀ 83 ਤੋਂ ਵੱਧ ਕੇ 90 ਹੋ ਗਈ ਹੈ, ਜਿਸ 'ਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਨੂੰ ਦਿੱਤੀਆਂ ਗਈਆਂ ਸੀਟਾਂ ਸ਼ਾਮਲ ਨਹੀਂ ਹਨ। ਪਿਛਲੇ ਸਾਲ ਦਸੰਬਰ 'ਚ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ 30 ਸਤੰਬਰ ਤੱਕ ਜੰਮੂ ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SC ਤੇ ST ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫ਼ੈਸਲਾ
NEXT STORY