ਨਵੀਂ ਦਿੱਲੀ- ਚੋਣ ਕਮਿਸ਼ਨ ਨੇ 23 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਅੱਜ ਭਾਵ ਵੀਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ। ਇਸ ਪੜਾਅ 'ਚ 14 ਸੂਬਿਆਂ ਦੀਆਂ 115 ਸੀਟਾਂ ਲਈ ਵੋਟਿੰਗ ਹੋਵੇਗੀ। ਇਸ ਪੜਾਅ 'ਚ ਗੋਆ, ਗੁਜਰਾਤ, ਕੇਰਲ, ਦਾਦਰਾ ਨਗਰ ਹਵੇਲੀ, ਦਮਨ ਅਤੇ ਦੀਵ, ਪੁਡੂਚੇਰੀ ਦੀਆਂ ਸਾਰੀਆਂ ਸੀਟਾਂ ਲਈ ਵੋਟਿੰਗ ਹੋਵੇਗੀ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ , ਬਿਹਾਰ ਅਤੇ ਪੱਛਮੀ ਬੰਗਾਲ ਦੀ ਵੱਖ-ਵੱਖ ਸੀਟਾਂ ਲਈ ਸੱਤ ਪੜਾਅ 'ਚ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਅਨੰਤਨਾਗ ਸੀਟ ਲਈ ਵੀ ਇਸ ਪੜਾਅ 'ਤੇ ਵੋਟਿੰਗ ਹੋਵੇਗੀ।
ਨੋਟੀਫਿਕੇਸ਼ਨ 'ਚ ਦੱਸਿਆ ਗਿਆ ਹੈ ਕਿ ਇਸ ਪੜਾਅ ਲਈ ਵੀਰਵਾਰ ਨੂੰ ਨਾਮਜ਼ਦਗੀ ਸ਼ੁਰੂ ਹੋਈ ਅਤੇ ਆਖਰੀ ਤਾਰੀਕ 4 ਅਪ੍ਰੈਲ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ 5 ਅਪ੍ਰੈਲ ਨੂੰ ਜਾਂਚ ਹੋਵੇਗੀ ਅਤੇ ਨਾਂ ਵਾਪਸ ਲੈਣ ਦੀ ਆਖਰੀ ਤਾਰੀਕ 8 ਅਪ੍ਰੈਲ ਹੋਵੇਗੀ।
ਤੇਜ ਪ੍ਰਤਾਪ ਨੇ ਆਰ.ਜੇ.ਡੀ. ਸਰਪ੍ਰਸਤ ਅਹੁਦੇ ਤੋਂ ਦਿੱਤਾ ਅਸਤੀਫਾ
NEXT STORY