ਨਵੀਂ ਦਿੱਲੀ—ਚੋਣ ਕਮਿਸ਼ਨ ਨੇ 18 ਅਪ੍ਰੈਲ ਨੂੰ ਪੁਡੂਚੇਰੀ 'ਚ ਕਾਮਰਾਜ ਨਗਰ ਲੋਕ ਸਭਾ ਸੀਟ 'ਤੇ ਪੋਲਿੰਗ ਬੂਥ ਨੰ. 10 'ਤੇ ਹੋਈਆਂ ਚੋਣਾਂ ਰੱਦ ਕਰ ਦਿੱਤੀਆਂ ਹਨ ਅਤੇ ਇੱਥੇ ਫਿਰ ਤੋਂ ਦੋਬਾਰਾ ਚੋਣਾਂ ਕਰਵਾਉਣ ਦਾ ਆਦੇਸ਼ ਦਿੱਤਾ ਹੈ। ਰਿਪੋਰਟ ਮੁਤਾਬਕ ਬੁੱਧਵਾਰ ਨੂੰ ਆਪਣੇ ਫੈਸਲੇ 'ਚ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇੱਥੇ ਦੋਬਾਰਾ 12 ਮਈ ਨੂੰ ਚੋਣਾਂ ਹੋਣਗੀਆਂ, ਜੋ ਕਿ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਕਰਵਾਈਆਂ ਜਾਣਗੀਆਂ।
ਪੁਡੂਚੇਰੀ ਦੇ ਰਿਟਰਨਿੰਗ ਅਧਿਕਾਰੀ ਨੇ ਦੱਸਿਆ ਹੈ ਕਿ ਸਾਰੀਆਂ ਪ੍ਰਸਥਿਤੀਆਂ ਦਾ ਮੁਆਇਨਾ ਕਰਨ ਤੋਂ ਬਾਅਦ ਅਸੀਂ ਫੈਸਲਾ ਲਿਆ ਹੈ ਕਿ 18 ਅਪ੍ਰੈਲ ਕਾਮਰਾਜ ਨਗਰ ਸੀਟ 'ਤੇ ਬੂਥ ਨੰ. 10 'ਤੇ ਹੋਈਆਂ ਚੋਣਾਂ ਰੱਦ ਕੀਤੀਆਂ ਜਾਣ। ਇੱਥੇ ਇੱਕ ਵਾਰ ਫਿਰ ਤੋਂ ਦੋਬਾਰਾ ਚੋਣਾਂ ਕਰਵਾਈਆਂ ਜਾਣਗੀਆਂ। ਚੋਣ ਕਮਿਸ਼ਨ ਨੇ ਰਿਟਰਨਿੰਗ ਅਧਿਕਾਰੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਇੱਥੇ ਚੋਣਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੇ। ਇਸ ਦੇ ਨਾਲ ਹੀ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਵੀ ਇਸ ਸੰਬੰਧੀ ਜਾਣਕਾਰੀ ਦੇਣ ਨੂੰ ਕਿਹਾ ਗਿਆ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚੋਣ ਕਮਿਸ਼ਨ ਨੇ ਤ੍ਰਿਪੁਰਾ ਦੇ ਬੂਥ ਨੰ. 168 'ਤੇ ਚੋਣਾਂ ਰੱਦ ਕਰ ਦਿੱਤੀਆਂ ਸੀ। ਇੱਥੇ ਵੀ 11 ਅਪ੍ਰੈਲ ਨੂੰ ਹੋਈਆਂ ਚੋਣਾਂ ਨੂੰ ਚੋਣ ਕਮਿਸ਼ਨ ਨੇ ਰੱਦ ਕਰਦੇ ਹੋਏ 12 ਮਈ ਨੂੰ ਫਿਰ ਤੋਂ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਪੁਡੂਚੇਰੀ ਲੋਕ ਸਭਾ ਸੀਟ 'ਤੇ 18 ਅਪ੍ਰੈਲ ਨੂੰ ਚੋਣਾਂ ਹੋਈਆ ਸੀ ਅਤੇ ਚੋਣ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।
ਘਰ 'ਚ ਅੱਗ ਲੱਗਣ ਨਾਲ 2 ਬੱਚਿਆਂ ਦੀ ਮੌਤ, 150 ਝੌਂਪੜੀਆਂ ਵੀ ਸੜ ਕੇ ਸੁਆਹ
NEXT STORY