ਨੈਸ਼ਨਲ ਡੈਸਕ-ਰਾਜਸਥਾਨ 'ਚ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਸੀ. ਪੀ. ਜੋਸ਼ੀ ਦੇ ਬਿਆਨ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਚੋਣ ਆਯੋਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਜਾਤੀਵਾਦ ਟਿੱਪਣੀ ਕਰਨ ਦੇ ਦੋਸ਼ 'ਚ ਸੀ. ਪੀ. ਜੋਸ਼ੀ ਨੂੰ ਨੋਟਿਸ ਭੇਜ ਦਿੱਤਾ ਹੈ ਪਰ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੇ ਦਖਲ ਅੰਦਾਜ਼ੀ ਤੋਂ ਬਾਅਦ ਜੋਸ਼ੀ ਨੇ ਆਪਣੀ ਗਲਤੀ 'ਤੇ ਅਫਸੋਸ ਜਤਾਇਆ ਸੀ।
ਰਾਹੁਲ ਗਾਂਧੀ ਨੇ ਜੋਸ਼ੀ ਦੇ ਕਥਿਤ ਵਿਵਾਦਪੂਰਨ ਬਿਆਨ ਨੂੰ ਖਾਰਿਜ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੂੰ ਗਲਤੀ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਰਾਹੁਲ ਦੀ ਇਸ ਟਿੱਪਣੀ ਤੋਂ ਬਾਅਦ ਜੋਸ਼ੀ ਨੇ ਟਵੀਟ ਕਰ ਕੇ ਕਿਹਾ ਹੈ ਕਿ ਕਾਂਗਰਸ ਦੇ ਸਿਧਾਂਤਾ ਅਤੇ ਕਰਮਚਾਰੀਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਮੇਰੇ ਬਿਆਨ ਤੋਂ ਸਮਾਜ ਦੇ ਕਿਸੇ ਵਰਗ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਉਸ ਦੇ ਲਈ ਮਾਫੀ ਮੰਗਦਾ ਹਾਂ।
ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਨੇ ਟਵੀਟ ਕਰ ਕੇ ਕਿਹਾ ਸੀ ਕਿ ਸੀ. ਪੀ. ਜੋਸ਼ੀ ਜੀ ਦਾ ਬਿਆਨ ਕਾਂਗਰਸ ਪਾਰਟੀ ਦੇ ਆਦਰਸ਼ਾਂ ਦੇ ਉੱਲਟ ਹੈ। ਪਾਰਟੀ ਦੇ ਨੇਤਾ ਅਜਿਹਾ ਬਿਆਨ ਨਾ ਦੇਵੇ, ਜਿਸ ਤੋਂ ਸਮਾਜ ਦੇ ਕਿਸੇ ਵੀ ਵਰਗ ਨੂੰ ਦੁੱਖ ਪਹੁੰਚੇ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਦੇ ਸਿਧਾਂਤਾ, ਕਰਮਚਾਰੀਆਂ ਦੀਆਂ ਭਾਵਨਾਵਾਂ ਦਾ ਆਦਰ ਕਰਦੇ ਹੋਏ ਜੋਸ਼ੀ ਜੀ ਨੂੰ ਜ਼ਰੂਰ ਗਲਤੀ ਦਾ ਅਹਿਸਾਸ ਹੋਵੇਗਾ। ਉਨ੍ਹਾਂ ਨੇ ਆਪਣੇ ਬਿਆਨ 'ਤੇ ਮਾਫੀ ਮੰਗਣੀ ਚਾਹੀਦੀ ਹੈ।
ਪੁਲਵਾਮਾ ’ਚ ਕਾਂਗਰਸ ਨੇਤਾ ਦੇ ਘਰ ’ਤੇ ਸੁੱਟਿਆ ਗ੍ਰਨੇਡ
NEXT STORY