ਨਵੀਂ ਦਿੱਲੀ- ਭਾਰਤ ਦੇ ਚੋਣ ਕਮਿਸ਼ਨ ਨੇ ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ 13 ਵਿਧਾਨ ਸਭਾ ਹਲਕਿਆਂ ਵਿਚ ਖਾਲੀ ਅਸਾਮੀਆਂ ਨੂੰ ਭਰਨ ਲਈ ਉਪ ਚੋਣਾਂ ਯਾਨੀ ਕਿ ਜ਼ਿਮਨੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਇਕ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਤੀਜੀ ਵਾਰ ਲਗਾਤਾਰ PM ਬਣਨ ਦਾ ਖਿਤਾਬ ਮੋਦੀ ਦੇ ਨਾਂ, ਦੇਸ਼ ’ਚ ਨਹਿਰੂ ਤੋਂ ਬਾਅਦ ਬਣੇ ਦੂਜੇ ਅਜਿਹੇ ਨੇਤਾ
10 ਜੁਲਾਈ ਨੂੰ ਬਿਹਾਰ ਦੀ 1, ਬੰਗਾਲ ਦੀ 4, ਤਾਮਿਲਨਾਡੂ ਦੀ 1, ਮੱਧ ਪ੍ਰਦੇਸ਼ ਦੀ 1, ਉੱਤਰਾਖੰਡ ਦੀ 2, ਪੰਜਾਬ ਦੀ 1 ਅਤੇ ਹਿਮਾਚਲ ਦੀ 3 ਸੀਟ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਸੀਟਾਂ 'ਤੇ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਦੀ ਆਖਰੀ ਤਾਰੀਖ਼ 21 ਜੂਨ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਾਰੀਖ਼ 26 ਜੂਨ ਰੱਖੀ ਗਈ ਹੈ।
ਇਹ ਵੀ ਪੜ੍ਹੋ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਅਮਿਤ ਸ਼ਾਹ ਤੇ ਰਾਜਨਾਥ ਸਿੰਘ ਨੇ ਵੀ ਚੁੱਕੀ ਸਹੁੰ
ਦੇਸ਼ 'ਚ ਹਾਲ ਹੀ ਵਿਚ 7 ਪੜਾਵਾਂ 'ਚ ਲੋਕ ਸਭਾ ਚੋਣਾਂ ਹੋਈਆਂ ਸਨ। ਚੋਣਾਂ ਦੇ ਨਤੀਜੇ 4 ਜੂਨ ਨੂੰ ਆਏ। ਇਨ੍ਹਾਂ ਚੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੀ NDA ਨੂੰ ਪੂਰਨ ਬਹੁਮਤ ਮਿਲਿਆ। ਭਾਜਪਾ ਨੂੰ 240 ਸੀਟਾਂ ਮਿਲੀਆਂ, ਉੱਥੇ ਹੀ NDA ਨੇ 293 ਸੀਟਾਂ ਹਾਸਲ ਕੀਤੀਆਂ ਹਨ, ਜਦਕਿ ਇੰਡੀਆ ਗਠਜੋੜ ਨੂੰ 234 ਸੀਟਾਂ ਮਿਲੀਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
DRDO 'ਚ ਨੌਕਰੀ ਦਾ ਸੁਨਹਿਰੀ ਮੌਕਾ, ਚਾਹਵਾਨ ਉਮੀਦਵਾਰ ਕਰਨ ਅਪਲਾਈ
NEXT STORY