ਬੈਂਗਲੁਰੂ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਰਨਾਟਕ ਲੋਕ ਸੇਵਾ ਕਮਿਸ਼ਨ (ਕੇ.ਪੀ.ਐੱਸ.ਸੀ.) ਵੱਲੋਂ ਆਯੋਜਿਤ ਇਕ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤਹਿਤ ਐਤਵਾਰ ਨੂੰ ਆਈ.ਏ.ਐੱਸ. ਅਧਿਕਾਰੀ ਗਿਆਨੇਂਦਰ ਕੁਮਾਰ ਗੰਗਵਾਰ ਦੇ ਬੈਂਗਲੁਰੂ ਅਤੇ ਉੱਤਰ ਪ੍ਰਦੇਸ਼ ਦੇ ਬਰੇਲੀ ਸਥਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗੰਗਵਾਰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ.) ਦੇ 2016 ਬੈਚ ਦੇ ਅਧਿਕਾਰੀ ਹਨ ਅਤੇ ਮੌਜੂਦਾ ਸਮੇਂ ’ਚ ਕਰਨਾਟਕ ਦੇ ਉਦਯੋਗ ਅਤੇ ਵਣਜ ਵਿਭਾਗ ’ਚ ਸੂਖਮ, ਲਘੂ ਅਤੇ ਦਰਮਿਆਨੇ ਉੱਦਮ (ਐੱਮ. ਐੱਸ. ਐੱਮ. ਈ.) ਦੇ ਡਾਇਰੈਕਟਰ ਦੇ ਅਹੁਦੇ ’ਤੇ ਤਾਇਨਾਤ ਹਨ।
ਉਹ ਇਸ ਤੋਂ ਪਹਿਲਾਂ ਕੇ. ਪੀ. ਐੱਸ. ਸੀ. ’ਚ ਪ੍ਰੀਖਿਆ ਕੰਟਰੋਲਰ ਦੇ ਅਹੁਦੇ ’ਤੇ ਤਾਇਨਾਤ ਸਨ ਅਤੇ ਇਸ ਸਾਲ ਮਾਰਚ ’ਚ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਗਿਆ ਸੀ। ਸ਼ਨੀਵਾਰ ਨੂੰ ਕੁਝ ਘੰਟਿਆਂ ਲਈ ਗੰਗਵਾਰ ਦੇ ‘ਲਾਪਤਾ’ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਪੈਦਾ ਹੋ ਗਿਆ ਸੀ। ਬਾਅਦ ’ਚ ਕਰਨਾਟਕ ਦੇ ਗ੍ਰਹਿ ਮੰਤਰੀ ਪ੍ਰਿਯੰਕ ਖੜਗੇ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕਰਦਿਆਂ ਸਪੱਸ਼ਟ ਕੀਤਾ ਕਿ ਗੰਗਵਾਰ ਆਪਣੇ ਪਿਤਾ ਦੀ ਤਬੀਅਤ ਨਾਲ ਜੁੜੀ ਪਰਿਵਾਰਕ ਐਮਰਜੈਂਸੀ ਸਥਿਤੀ ਕਾਰਨ ਉੱਤਰ ਪ੍ਰਦੇਸ਼ ਸਥਿਤ ਆਪਣੇ ਜੱਦੀ ਪਿੰਡ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
NCP ਵਿਧਾਇਕ ਰੋਹਿਤ ਪਵਾਰ ਦੇ ਪੀ. ਏ. ਦੀ ਬੇਟੀ ਦੀ ਸ਼ੱਕੀ ਹਾਲਾਤ ’ਚ ਮੌਤ
NEXT STORY