ਸ਼੍ਰੀਨਗਰ/ਨਵੀਂ ਦਿੱਲੀ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਤਵਾਦ ਵਿੱਤ ਪੋਸ਼ਣ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਮੰਗਲਵਾਰ ਨੂੰ ਜੰਮੂ ਕਸ਼ਮੀਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐੱਮਐੱਲਏ) ਦੇ ਅਧੀਨ ਉਮਰ ਆਦਿਲ ਡਾਰ ਅਤੇ ਉਸ ਦੇ ਸਹਿਯੋਗੀਆਂ ਨਾਲ ਜੁੜੇ ਮਾਮਲੇ 'ਚ ਸ਼੍ਰੀਨਗਰ 'ਚ 4 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।
ED ਦੇ ਅਨੁਸਾਰ, ਇਹ ਜਾਂਚ ਡਾਰ ਦੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਲਈ ਮਦਦਗਾਰ ਵਜੋਂ ਕੰਮ ਕਰਨ ਅਤੇ ਸੰਗਠਨ ਦੀਆਂ ਗਤੀਵਿਧੀਆਂ 'ਚ ਸਰਗਰਮ ਰੂਪ ਨਾਲ ਸ਼ਾਮਲ ਰਹਿਣ ਦੇ ਦੋਸ਼ਾਂ ਨਾਲ ਸੰਬੰਧਤ ਹੈ। ਦੋਸ਼ ਹੈ ਕਿ ਡਾਰ ਨੂੰ ਪਹਿਲਾਂ ਵੀ ਉਸ ਦੇ ਸਹਿਯੋਗੀਆਂ ਨਾਲ ਭਾਰੀ ਮਾਤਰਾ 'ਚ ਨਕਦੀ ਅਤੇ ਪਾਬੰਦੀਸ਼ੁਦਾ ਸੰਗਠਨ ਨਾਲ ਜੁੜੀ ਇਤਰਾਜ਼ਯੋਗ ਸਮੱਗਰੀ ਲਿਜਾਂਦੇ ਫੜਿਆ ਗਿਆ ਸੀ। ਡਾਰ ਜੰਮੂ ਕਸ਼ਮੀਰ 'ਚ ਵੱਖਵਾਦੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦੇ ਮਾਮਲੇ 'ਚ ਕਰੀਬ 4 ਸਾਲ ਤੱਕ ਜੇਲ੍ਹ 'ਚ ਰਿਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਧਨਤੇਰਸ ਤੋਂ ਪਹਿਲਾਂ ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਚਾਂਦੀ ਹੋਈ Crash
NEXT STORY