ਨਵੀਂ ਦਿੱਲੀ (ਭਾਸ਼ਾ) - ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੰਬਈ ਸਥਿਤ ਵਿੱਤੀ ਸਲਾਹਕਾਰ ਅਤੇ ਉਸ ਦੀ ਕੰਪਨੀ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤਹਿਤ ਬੈਂਕ ਅਤੇ ਡੀਮੈਟ ਖਾਤਿਆਂ ਵਿੱਚ ਜਮ੍ਹਾਂ ਕਰੀਬ 37 ਕਰੋੜ ਰੁਪਏ ਦੀ ਨਕਦੀ ਜ਼ਬਤ ਕਰ ਲਈ ਹੈ। ਸਲਾਹਕਾਰ 'ਤੇ ਪੋਂਜ਼ੀ ਸਕੀਮ ਰਾਹੀਂ ਨਿਵੇਸ਼ਕਾਂ ਨੂੰ 600 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਸੰਘੀ ਏਜੰਸੀ ਨੇ ਐਤਵਾਰ ਨੂੰ ਕਿਹਾ ਕਿ ਅੰਬਰ ਦਲਾਲ ਅਤੇ ਉਸ ਦੀ ਕੰਪਨੀ ਰਿਟਜ਼ ਕੰਸਲਟੈਂਸੀ ਸਰਵਿਸਿਜ਼ ਖ਼ਿਲਾਫ਼ 21 ਜੂਨ ਨੂੰ ਸ਼ਹਿਰ 'ਚ ਛਾਪੇਮਾਰੀ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ - ਪੇਪਰ ਲੀਕ ਮਾਮਲੇ ਦੀ ਜਾਂਚ ਲਈ ਨਵਾਦਾ ਪੁੱਜੀ CBI ਟੀਮ 'ਤੇ ਹਮਲਾ, ਵਾਹਨਾਂ ਦੀ ਕੀਤੀ ਭੰਨਤੋੜ, 4 ਲੋਕ ਗ੍ਰਿਫ਼ਤਾਰ
ਮੁੰਬਈ ਪੁਲਸ ਵੱਲੋਂ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਚਾਰਟਰਡ ਅਕਾਊਂਟੈਂਟ ਅਤੇ ਉਸ ਦੀ ਕੰਪਨੀ ਨੇ ਇੱਕ ਸ਼ੱਕੀ ਪੋਂਜ਼ੀ ਸਕੀਮ ਰਾਹੀਂ ਨਿਵੇਸ਼ਕਾਂ ਨੂੰ ਭਾਰੀ ਮੁਨਾਫ਼ੇ ਦਾ ਲਾਲਚ ਦੇ ਕੇ ਉਨ੍ਹਾਂ ਤੋਂ ਪੈਸਾ ਵਸੂਲਿਆ ਹੈ। ਈਡੀ ਵੱਲੋਂ ਜਾਰੀ ਬਿਆਨ ਮੁਤਾਬਕ ਦਲਾਲ ਸ਼ੁਰੂ ਵਿਚ ਨਿਵੇਸ਼ਕਾਂ ਨੂੰ ਮਾਮੂਲੀ ਰਕਮ ਦੇਣ ਤੋਂ ਬਾਅਦ ਪੈਸੇ ਲੈ ਕੇ ਫ਼ਰਾਰ ਹੋ ਗਿਆ। ਇਹ ਅੰਦਾਜ਼ਾ ਲਗਾਇਆ ਗਿਆ ਸੀ ਕਿ ਬ੍ਰੋਕਰ ਨੇ 1,300 ਨਿਵੇਸ਼ਕਾਂ ਤੋਂ 600 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਇਕੱਠੀ ਕੀਤੀ ਸੀ। ਬਿਆਨ ਅਨੁਸਾਰ, ਦਲਾਲ ਨੂੰ ਮੁੰਬਈ ਪੁਲਸ ਦੇ ਆਰਥਿਕ ਅਪਰਾਧ ਵਿੰਗ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹੈ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਈਡੀ ਨੇ ਦੋਸ਼ ਲਾਇਆ ਕਿ ਦਲਾਲ ਨੇ ਨਿਵੇਸ਼ਕਾਂ ਤੋਂ ਇਹ ਕਹਿ ਕੇ ਪੈਸਾ ਇਕੱਠਾ ਕੀਤਾ ਕਿ ਉਸ ਨੇ ਸੋਨਾ, ਚਾਂਦੀ, ਕੱਚਾ ਤੇਲ, ਕੁਦਰਤੀ ਗੈਸ, ਜ਼ਿੰਕ, ਲੀਡ, ਨਿਕਲ, ਤਾਂਬਾ, ਐਲੂਮੀਨੀਅਮ ਵਰਗੀਆਂ 9 ਵਸਤੂਆਂ ਅਤੇ ਵਪਾਰ ਵਿਚ ਨਿਵੇਸ਼ ਕੀਤਾ ਹੈ, ਜਿਸ ਨਾਲ ਪੂੰਜੀ ਸੁਰੱਖਿਅਤ ਰਹੇਗੀ। ਬ੍ਰੋਕਰ ਨੇ ਆਪਣੇ ਨਿਵੇਸ਼ਕਾਂ ਨੂੰ 18 ਤੋਂ 22 ਫ਼ੀਸਦੀ ਸਾਲਾਨਾ ਮੁਨਾਫਾ ਦੇਣ ਦਾ ਵਾਅਦਾ ਕੀਤਾ ਸੀ। ਈਡੀ ਨੇ ਕਿਹਾ ਕਿ ਇਸੇ ਤਰ੍ਹਾਂ ਦੀ ਸਕੀਮ ਦਾ ਇਸਤੇਮਾਲ ਕਰਦੇ ਹੋਏ ਮੁਲਜ਼ਮਾਂ ਨੇ ਯੂਏਈ ਅਤੇ ਅਮਰੀਕਾ ਦੇ ਨਿਵੇਸ਼ਕਾਂ ਤੋਂ ਵੀ ਪੈਸਾ ਇਕੱਠਾ ਕੀਤਾ ਸੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਆਏ 2-2 ਹਜ਼ਾਰ ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UP 'ਚ ਦਰਦਨਾਕ ਹਾਦਸਾ: ਡੰਪਰ ਦੀ ਟੱਕਰ ਨਾਲ 2 ਬੱਚਿਆਂ ਸਣੇ 5 ਲੋਕਾਂ ਦੀ ਹੋਈ ਮੌਤ
NEXT STORY