ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੈਡੀਕਲ ਕਾਲਜਾਂ ਦੀ ਜਾਂਚ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਇੱਕੋ ਸਮੇਂ 10 ਰਾਜਾਂ ਵਿੱਚ 15 ਥਾਵਾਂ 'ਤੇ ਛਾਪੇਮਾਰੀ ਕੀਤੀ। ਈਡੀ ਨੇ ਇਹ ਕਾਰਵਾਈ ਮੈਡੀਕਲ ਕਾਲਜਾਂ ਨਾਲ ਜੁੜੇ ਰਿਸ਼ਵਤਖੋਰੀ ਦੇ ਮਾਮਲੇ ਦੇ ਸਬੰਧ ਵਿੱਚ ਕੀਤੀ ਹੈ। ਈਡੀ ਵਲੋਂ ਇਹ ਛਾਪੇਮਾਰੀ 10 ਰਾਜਾਂ ਯਾਨੀ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਕੀਤੀ ਗਈ।
ਪੜ੍ਹੋ ਇਹ ਵੀ : ਸਰਕਾਰੀ ਅਧਿਆਪਕ ਹੁਣ ਨਹੀਂ ਕਰਨਗੇ ਹੋਰ ਵਿਭਾਗਾਂ ਦੀ ਡਿਊਟੀ, ਸਰਕਾਰ ਨੇ ਜਾਰੀ ਕਰ 'ਤੇ ਹੁਕਮ
ਇਸ ਦੌਰਾਨ ਇਕੱਲੇ ਰਾਜਧਾਨੀ ਵਿੱਚ ਹੀ 15 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਇਨ੍ਹਾਂ ਵਿੱਚ ਮੈਡੀਕਲ ਕਾਲਜਾਂ ਦੀਆਂ ਸੱਤ ਥਾਵਾਂ ਅਤੇ ਕੁਝ ਨਿੱਜੀ ਲੋਕ ਸ਼ਾਮਲ ਹਨ। ਸੀਬੀਆਈ ਦੀ ਐਫਆਈਆਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੈਡੀਕਲ ਕਾਲਜਾਂ ਦੀ ਜਾਂਚ ਨਾਲ ਸਬੰਧਤ ਗੁਪਤ ਜਾਣਕਾਰੀ ਲੀਕ ਕਰਨ ਦੇ ਬਦਲੇ ਨੈਸ਼ਨਲ ਮੈਡੀਕਲ ਕਮਿਸ਼ਨ (ਐਨਐਮਸੀ) ਦੇ ਅਧਿਕਾਰੀਆਂ ਨੂੰ ਰਿਸ਼ਵਤ ਦਿੱਤੀ ਗਈ ਸੀ। ਇਸ ਨਾਲ ਕਈ ਮੈਡੀਕਲ ਕਾਲਜਾਂ ਨੇ ਕੋਰਸਾਂ ਲਈ ਮਾਨਤਾ ਅਤੇ ਪ੍ਰਵਾਨਗੀ ਪ੍ਰਾਪਤ ਕਰਨ ਲਈ ਮਾਪਦੰਡਾਂ ਵਿੱਚ ਹੇਰਾਫੇਰੀ ਕੀਤੀ।
ਪੜ੍ਹੋ ਇਹ ਵੀ : ਬਰਗਰ, ਪਿੱਜ਼ਾ, ਸੈਂਡਵਿਚ ਤੇ ਪਾਣੀਪੁਰੀ, ਇਨ੍ਹਾਂ ਮੰਦਰਾਂ 'ਚ ਚੜ੍ਹਦਾ ਅਨੋਖਾ ਪ੍ਰਸਾਦ, ਜਾਣ ਤੁਸੀਂ ਵੀ ਹੋਵੇਗੇ ਹੈਰਾਨ
ਸਰਕਾਰੀ ਅਧਿਆਪਕ ਹੁਣ ਨਹੀਂ ਕਰਨਗੇ ਹੋਰ ਵਿਭਾਗਾਂ ਦੀ ਡਿਊਟੀ, ਸਰਕਾਰ ਨੇ ਜਾਰੀ ਕਰ 'ਤੇ ਹੁਕਮ
NEXT STORY