ਕੋਲਕਾਤਾ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੱਛਮੀ ਬੰਗਾਲ 'ਚ ਕਈ ਕਰੋੜ ਰੁਪਏ ਦੇ ਰਾਸ਼ਨ ਵੰਡ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਰਾਜ ਦੇ ਮੰਤਰੀ ਜਯੋਤੀਪ੍ਰਿਯ ਮਲਿਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੰਤਰੀ ਨੂੰ 17 ਤੋਂ 18 ਘੰਟੇ ਤੋਂ ਵੱਧ ਦੀ ਪੁੱਛ-ਗਿੱਛ ਤੋਂ ਬਾਅਦ ਸ਼ੁੱਕਰਵਾਰ ਤੜਕੇ ਮਨੀ ਲਾਂਡਰਿੰਗ ਰੋਕੂ ਐਕਟ (ਪੀ.ਐੱਮ.ਐੱਲ.ਐੱਲ.) ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 12 ਲੋਕਾਂ ਦੀ ਹੋਈ ਦਰਦਨਾਕ ਮੌਤ
ਮਲਿਕ ਨੂੰ ਇਕ ਸਥਾਨਕ ਅਦਾਲਤ 'ਚ ਪੇਸ਼ ਕੀਤਾ ਜਾਵੇਗਾ, ਜਿੱਥੇ ਈ.ਡੀ. ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗੀ। ਕੇਂਦਰੀ ਏਜੰਸੀ ਨੇ ਵੀਰਵਾਰ ਨੂੰ ਮਲਿਕ ਦੇ ਕੰਪਲੈਕਸਾਂ 'ਤੇ ਤਲਾਸ਼ੀ ਸ਼ੁਰੂ ਕੀਤੀ ਸੀ। ਈ.ਡੀ. ਨੇ ਮੱਧ ਕੋਲਕਾਤਾ 'ਚ ਐੱਮਹਰਸਟ ਸਟ੍ਰੀਟ 'ਤੇ ਉਨ੍ਹਾਂ ਦੇ ਜੱਦੀ ਘਰ ਦੀ ਵੀ ਤਲਾਸ਼ੀ ਲਈ। ਘਪਲਾ ਜਨਤਕ ਵੰਡ ਪ੍ਰਣਾਲੀ ਅਤੇ ਕੋਵਿਡ ਲਾਕਡਾਊਨ ਦੌਰਾਨ ਰਾਸ਼ਨ ਵੰਡਣ 'ਚ ਬੇਨਿਯਮੀਆਂ ਨਾਲ ਸੰਬੰਧਤ ਹੈ। ਗ੍ਰਿਫ਼ਤਾਰੀ ਤੋਂ ਬਾਅਦ ਮਲਿਕ ਨੇ ਕਿਹਾ,''ਮੈਂ ਬਹੁਤ ਵੱਡੀ ਸਾਜਿਸ਼ ਦਾ ਸ਼ਿਕਾਰ ਹੋਇਆ ਹਾਂ।''
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਕਤਰ ’ਚ 8 ਸਾਬਕਾ ਭਾਰਤੀ ਸਮੁੰਦਰੀ ਫ਼ੌਜੀਆਂ ਨੂੰ ਮੌਤ ਦੀ ਸਜ਼ਾ, ਲੱਗਾ ਸੀ ਇਹ ਦੋਸ਼
NEXT STORY