ਬੈਂਗਲੁਰੂ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬ੍ਰਹਿਤ ਬੈਂਗਲੁਰੂ ਮਹਾਨਗਰ ਪਾਲਿਕਾ (ਬੀਬੀਐੱਮਪੀ) 'ਚ ਬੇਨਿਯਮੀਆਂ ਖ਼ਿਲਾਫ਼ ਮਨੀ ਲਾਂਡਰਿੰਗ ਜਾਂਚ ਦੇ ਅਧੀਨ ਮੰਗਲਵਾਰ ਨੂੰ ਅੱਧਾ ਦਰਜਨ ਸਥਾਨਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀ ਨੇ ਛਾਪੇਮਾਰੀ ਦੌਰਾਨ 'ਕਾਫ਼ੀ ਗਿਣਤੀ 'ਚ' ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਇਕੱਠੇ ਕੀਤੇ।
ਉਨ੍ਹਾਂ ਦੱਸਿਆ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐੱਮਐੱਲਏ) ਦੇ ਪ੍ਰਬੰਧਾਂ ਦੇ ਅਧੀਨ ਬੀਬੀਐੱਮਪੀ ਨਾਲ ਜੁੜੇ ਲਗਭਗ 6 ਦਫ਼ਤਰਾਂ ਦੀ ਤਲਾਸ਼ੀ ਲਈ ਗਈ। ਸੂਤਰਾਂ ਨੇ ਦੱਸਿਆ ਕਿ ਇਹ ਛਾਪੇਮਾਰੀ ਬੋਰਵੈੱਲ ਖੋਦਣ ਅਤੇ ਆਰਓ ਪਲਾਂਟ ਸਥਾਪਤ ਕਰਨ ਸਮੇਤ ਹੋਰ ਕੰਮਾਂ 'ਚ ਬੇਨਿਯਮੀਆਂ ਨੂੰ ਲੈ ਕੇ ਈ.ਡੀ. ਦੀ ਕਾਰਵਾਈ ਦਾ ਹਿੱਸਾ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਖਾਰੀ 'ਤੇ ਆਇਆ 6 ਬੱਚਿਆਂ ਦੀ ਮਾਂ ਦਾ ਦਿਲ, ਘਰ-ਪਰਿਵਾਰ ਛੱਡ ਹੋਈ ਫਰਾਰ
NEXT STORY