ਨਵੀਂ ਦਿੱਲੀ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੱਡੀ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੀਵ ਅਰੋੜਾ, ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਨਾਲ ਜੁੜੀ ਇਕ ਰੀਅਲ ਅਸਟੇਟ ਕੰਪਨੀ ਦੀਆਂ 55.57 ਕਰੋੜ ਰੁਪਏ ਮੁੱਲ ਦੀਆਂ ਜਾਇਦਾਦਾਂ ਮਨੀ ਲਾਂਡਰਿੰਗ ਰੋਕੂ ਐਕਟ ਦੇ ਤਹਿਤ ਕੁਰਕ ਕਰ ਲਈਆਂ ਹਨ। ਈ. ਡੀ. ਨੇ 9 ਮਈ ਨੂੰ ਅਰੋੜਾ (62) ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ ਉਨ੍ਹਾਂ ਨਾਲ ਸਬੰਧਤ ਕੁਝ ਸੰਸਥਾਵਾਂ ’ਚ ਕਥਿਤ ਤੌਰ ’ਤੇ 100 ਕਰੋੜ ਰੁਪਏ ਦੀ ਜੀ. ਐੱਸ. ਟੀ. ਧੋਖਾਦੇਹੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਛਾਪੇਮਾਰੀ ਤੋਂ ਬਾਅਦ ਕੀਤੀ ਗਈ ਸੀ।
ਪੰਜਾਬ ਦੇ ਸਾਬਕਾ ਮੰਤਰੀ ਫਿਲਹਾਲ ਹਰਿਆਣਾ ਦੀ ਜੇਲ੍ਹ ’ਚ ਨਿਆਂਇਕ ਹਿਰਾਸਤ ’ਚ ਹਨ। ਜਾਂਚ ਏਜੰਸੀ ਨੇ ਇਕ ਬਿਆਨ ’ਚ ਕਿਹਾ ਕਿ ਮਨੀ ਲਾਂਡਰਿੰਗ ਰੋਕੂ ਐਕਟ (ਪੀ. ਐੱਮ. ਐੱਲ. ਏ.) ਦੇ ਤਹਿਤ ਇਕ ਅੰਤ੍ਰਿਮ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਦੇ ਲੁਧਿਆਣਾ, ਹਰਿਆਣਾ ਦੇ ਗੁਰੂਗ੍ਰਾਮ ਅਤੇ ਚੰਡੀਗੜ੍ਹ ’ਚ ਸਥਿਤ ਬੈਂਕ ਖਾਤੇ, ਐੱਫ. ਡੀ. (ਫਿਕਸਡ ਡਿਪਾਜ਼ਿਟ), ਜ਼ਮੀਨ, ਵਪਾਰਕ ਜਾਇਦਾਦਾਂ ਅਤੇ ਰਿਹਾਇਸ਼ੀ ਅਪਾਰਟਮੈਂਟ ਕੁਰਕ ਕੀਤੇ ਗਏ ਹਨ। ਇਹ ਜਾਇਦਾਦਾਂ ਹੈਂਪਟਨ ਸਕਾਈ ਰਿਐਲਟੀ ਲਿਮਟਿਡ, ਸੰਜੀਵ ਅਰੋੜਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੇ ਨਾਂ ’ਤੇ ਹਨ।
ਰਾਮਗੜ੍ਹ 'ਚ ਰੂਹ ਕੰਬਾਊ ਹਾਦਸਾ: ਕੋਲੇ ਨਾਲ ਲੱਦੇ ਟਰੱਕ ਨੇ ਬੈਂਡ ਪਾਰਟੀ ਦੀ ਗੱਡੀ ਨੂੰ ਮਾਰੀ ਟੱਕਰ, 7 ਲੋਕਾਂ ਦੀ ਮੌਤ
NEXT STORY