ਨਵੀਂ ਦਿੱਲੀ, (ਭਾਸ਼ਾ)- ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮਨੀ ਲਾਂਡਰਿੰਗ ਜਾਂਚ ’ਚ ਸੰਮਨ ਦੀ ਪਾਲਣਾ ਨਾ ਕਰਨ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਮੁਕੱਦਮਾ ਚਲਾਉਣ ਦੀ ਮੰਗ ਕਰਨ ਵਾਲੀ ਅਦਾਲਤ ’ਚ ਤਾਜ਼ਾ ਸ਼ਿਕਾਇਤ ਦਰਜ ਕਰਵਾਈ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਵੀਂ ਸ਼ਿਕਾਇਤ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਵੱਲੋਂ ਸੰਮਨ ਨੰਬਰ 4 ਤੋਂ 8 ਦੀ ਪਾਲਣਾ ਨਾ ਕਰਨ ਨਾਲ ਸਬੰਧਤ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟ੍ਰੇਟ (ਏ. ਸੀ. ਐੱਮ. ਐੱਮ.) ਦਿਵਿਆ ਮਲਹੋਤਰਾ ਦੀ ਅਦਾਲਤ ਨੇ ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਤੈਅ ਕੀਤੀ ਹੈ।
ਈ.ਡੀ. ਨੇ ਇਸ ਤੋਂ ਪਹਿਲਾਂ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ ਉਨ੍ਹਾਂ ਨੂੰ ਜਾਰੀ ਕੀਤੇ ਗਏ ਪਹਿਲੇ ਤਿੰਨ ਸੰਮਨਾਂ ਦੇ ਸਾਹਮਣੇ ਪੇਸ਼ ਨਾ ਹੋਣ ਕਾਰਨ ਕੇਜਰੀਵਾਲ ਵਿਰੁੱਧ ਮੁਕੱਦਮਾ ਚਲਾਉਣ ਲਈ ਇੱਕ ਸਥਾਨਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਮਾਮਲੇ ਦੀ ਸੁਣਵਾਈ 16 ਮਾਰਚ ਨੂੰ ਤੈਅ ਕੀਤੀ ਹੈ। ਕੇਜਰੀਵਾਲ (55) ਨੇ ਸਾਰੇ ਅੱਠ ਈ.ਡੀ. ਸੰਮਨਾਂ ਨੂੰ "ਗੈਰ-ਕਾਨੂੰਨੀ" ਕਰਾਰ ਦਿੱਤਾ ਸੀ ਅਤੇ ਆਖਰੀ ਵਾਰ ਸੰਘੀ ਏਜੰਸੀ ਨੂੰ ਸੂਚਿਤ ਕੀਤਾ ਸੀ ਕਿ 12 ਮਾਰਚ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਨੌਕਰੀ ਬਦਲੇ ਜ਼ਮੀਨ ਮਾਮਲੇ ’ਚ ਵਧੀਆਂ ਲਾਲੂ ਦੀਆਂ ਮੁਸ਼ਕਲਾਂ, CBI ਨੇ ਦਾਇਰ ਕੀਤੀ ਚਾਰਜਸ਼ੀਟ
NEXT STORY