ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵਿਦਿਆਰਥੀਆਂ ਤੋਂ ਫੀਸ ਵਜੋਂ ਲਈ ਗਈ 85 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਕਥਿਤ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਵੀਰਵਾਰ ਨੂੰ ਫਿਟਜੀ ਅਤੇ ਇਸ ਦੇ ਡਾਇਰੈਕਟਰ ਜੋੜੇ ਦਿਨੇਸ਼ ਕੁਮਾਰ ਗੋਇਲ ਅਤੇ ਮੋਨਿਲਾ ਗੋਇਲ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ।
ਇਹ ਮਾਮਲਾ ਵਿਦਿਆਰਥੀਆਂ ਤੋਂ ਵਸੂਲੇ ਗਏ 85 ਕਰੋੜ ਰੁਪਏ ਤੋਂ ਵੱਧ ਦੀ ਕਥਿਤ ਹੇਰਾਫੇਰੀ ਨਾਲ ਜੁੜਿਆ ਹੈ। ਕੇਂਦਰੀ ਏਜੰਸੀ ਦੇ ਲਖਨਊ ਖੇਤਰੀ ਦਫ਼ਤਰ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਸਥਿਤ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐੱਮ. ਐੱਲ. ਏ.) ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ। ਈ.ਡੀ. ਨੇ ਪੀ.ਐੱਮ.ਐੱਲ.ਏ. ਦੇ ਤਹਿਤ ਉਨ੍ਹਾਂ ਨੂੰ ਦੋਸ਼ੀ ਠਹਿਰਾਉਣ ਦੇ ਨਾਲ-ਨਾਲ ਜਾਂਚ ਦੌਰਾਨ ਜ਼ਬਤ ਅਤੇ ਅਸਥਾਈ ਤੌਰ ’ਤੇ ਕੁਰਕ ਕੀਤੀ ਗਈ 71.88 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ।
ਇਸ ਮਾਮਲੇ ਵਿਚ 9 ਅਕਤੂਬਰ ਨੂੰ 66.92 ਕਰੋੜ ਰੁਪਏ ਦੀ ਜਾਇਦਾਦ ਨੂੰ ਅਸਥਾਈ ਤੌਰ ’ਤੇ ਕੁਰਕ ਕੀਤਾ ਗਿਆ ਸੀ। ਉੱਥੇ ਹੀ, ਅਪ੍ਰੈਲ 2025 ਵਿਚ ਕੀਤੀ ਗਈ ਤਲਾਸ਼ੀ ਦੌਰਾਨ 10 ਲੱਖ ਰੁਪਏ ਨਕਦ ਅਤੇ 4.86 ਕਰੋੜ ਰੁਪਏ ਦੇ ਗਹਿਣੇ ਜ਼ਬਤ ਕੀਤੇ ਗਏ ਸਨ। ਈ.ਡੀ. ਅਨੁਸਾਰ, ਆਪਣੇ ਕੋਲ ਰੱਖੀ ਗਈ ਅਤੇ ਘਪਲਾ ਕੀਤੀ ਗਈ ਫੀਸ ਦੀ ਕੁੱਲ ਰਕਮ 85.79 ਕਰੋੜ ਰੁਪਏ ਸੀ, ਜਿਸ ਨੂੰ ਇਸ ਮਾਮਲੇ ਵਿਚ ਅਪਰਾਧ ਤੋਂ ਕਮਾਈ ਗਈ ਆਮਦਨ ਵਜੋਂ ਪੇਸ਼ ਕੀਤਾ ਗਿਆ ਹੈ।
ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ
NEXT STORY