ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛ-ਗਿੱਛ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ (55) ਨੂੰ 18 ਜਨਵਰੀ ਨੂੰ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੇਜਰੀਵਾਲ ਤਿੰਨ ਜਨਵਰੀ ਨੂੰ ਤੀਜੀ ਵਾਰ ਈ.ਡੀ. ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ।
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫ਼ੈਸਲਾ! ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ
ਮੁੱਖ ਮੰਤਰੀ ਨੂੰ ਪਿਛਲੇ ਸਾਲ 2 ਦਸੰਬਰ ਅਤੇ 21 ਦਸੰਬਰ ਨੂੰ ਵੀ ਪੇਸ਼ ਹੋਣ ਲਈ ਕਿਹਾ ਗਿਆ ਸੀ। ਦੋਸ਼ ਹੈ ਕਿ ਸ਼ਰਾਬ ਵਪਾਰੀਆਂ ਨੂੰ ਲਾਇਸੈਂਸ ਦੇਣ ਸੰਬੰਧੀ ਦਿੱਲੀ ਸਰਕਾਰ ਦੀ 2021-22 ਦੀ ਆਬਕਾਰੀ ਨੀਤੀ 'ਚ ਕਾਫ਼ੀ ਕਮੀਆਂ ਸਨ ਅਤੇ ਇਸ ਰਾਹੀਂ ਕੁਝ ਡੀਲਰਾਂ ਦਾ ਪੱਖ ਲਿਆ ਗਿਆ, ਜਿਨ੍ਹਾਂ ਨੇ ਇਸ ਲਈ ਰਿਸ਼ਵਤ ਦਿੱਤੀ ਸੀ। 'ਆਪ' ਨੇ ਇਨ੍ਹਾਂ ਦੋਸ਼ਾਂ ਦਾ ਵਾਰ-ਵਾਰ ਖੰਡਨ ਕੀਤਾ ਹੈ। ਬਾਅਦ 'ਚ ਇਸ ਨੀਤੀ ਨੂੰ ਰੱਦ ਕਰ ਦਿੱਤਾ ਗਿਆ ਅਤੇ ਦਿੱਲੀ ਦੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੇ ਸੀ.ਬੀ.ਆਈ. (ਕੇਂਦਰੀ ਜਾਂਚ ਬਿਊਰੋ) ਜਾਂਚ ਦੀ ਸਿਫ਼ਾਰਿਸ਼ ਕੀਤੀ, ਜਿਸ ਤੋਂ ਬਾਅਦ ਈ.ਡੀ. ਨੇ ਮਨੀ ਲਾਂਡਰਿੰਗ ਰੋਕੂ ਐਕਟ (ਪੀ.ਐੱਮ.ਐੱਲ.ਏ.) ਦੇ ਅਧੀਨ ਮਾਮਲਾ ਦਰਜ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨਾਲ ਗਠਜੋੜ 'ਤੇ ਚਰਚਾ ਨੂੰ ਲੈ ਕੇ ਰਾਘਵ ਚੱਢਾ ਨੇ ਦਿੱਤਾ ਇਹ ਬਿਆਨ
NEXT STORY