ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛ-ਗਿੱਛ ਲਈ 6ਵਾਂ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਆਮ ਆਦਮੀ ਪਾਰਟੀ (ਆਪ) ਕਨਵੀਨਰ ਨੂੰ 19 ਫਰਵਰੀ ਨੂੰ ਪੁੱਛ-ਗਿੱਛ ਲਈ ਈ.ਡੀ. ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਈ.ਡੀ. 5 ਸੰਮਨ ਭੇਜ ਚੁੱਕੀ ਹੈ, ਜਿਸ ਨੂੰ ਮੁੱਖ ਮੰਤਰੀ ਨੇ ਨਜ਼ਰਅੰਦਾਜ ਕਰ ਦਿੱਤਾ ਸੀ। ਈ.ਡੀ. ਨੇ 2 ਫਰਵਰੀ, 18 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਕੇਜਰੀਵਾਲ ਨੂੰ ਸੰਮਨ ਭੇਜਿਆ ਸੀ ਪਰ ਮੁੱਖ ਮੰਤਰੀ ਨੇ ਹਮੇਸ਼ਾ ਇਨ੍ਹਾਂ ਨੋਟਿਸਾਂ ਨੂੰ 'ਗੈਰ-ਕਾਨੂੰਨੀ' ਕਿਹਾ ਅਤੇ ਈ.ਡੀ. ਦੇ ਸਾਹਮਣੇ ਪੇਸ਼ ਨਹੀਂ ਹੋਏ।
ਦੱਸਣਯੋਗ ਹੈ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਬੰਧਤ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪਿਛਲੇ ਸਾਲ ਫਰਵਰੀ ਤੋਂ ਜੇਲ੍ਹ ਵਿਚ ਬੰਦ ਹਨ। ਪਿਛਲੇ ਸਾਲ ਅਕਤੂਬਰ ਦੇ ਪਹਿਲੇ ਹਫ਼ਤੇ ਆਮ ਆਦਮੀ ਪਾਰਟੀ ਦੇ ਇਕ ਹੋਰ ਆਗੂ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਇਸ ਮਾਮਲੇ 'ਚ 'ਆਪ' ਨੇਤਾ ਵਿਜੇ ਨਾਇਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਅੰਦੋਲਨ: ਸਬਜ਼ੀਆਂ ਅਤੇ ਫਲਾਂ ਦੀ ਆਮਦ ਹੋਵੇਗੀ ਪ੍ਰਭਾਵਿਤ, ਵਧ ਸਕਦੀ ਹੈ ਮਹਿੰਗਾਈ
NEXT STORY