ਮੁੰਬਈ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਬੇਟੇ ਰਿਸ਼ਿਕੇਸ਼ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਮੰਗਲਵਾਰ ਨੂੰ ED ਦੇ ਸਾਹਮਣੇ ਪੇਸ਼ ਹੋਣ ਨੂੰ ਕਿਹਾ ਗਿਆ ਹੈ। ਉਥੇ ਹੀ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਤਹਿਤ ਦੇਸ਼ਮੁਖ ਨੂੰ ਵੀ ਤਾਜ਼ਾ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਪੰਜ ਜੁਲਾਈ ਯਾਨੀ ਸੋਮਵਾਰ ਨੂੰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਨੂੰ ਕਿਹਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਜਾਂਚ ਦੌਰਾਨ ਸਾਬਕਾ ਗ੍ਰਹਿ ਮੰਤਰੀ ਦੇ ਬੇਟੇ ਰਿਸ਼ਿਕੇਸ਼ ਦਾ ਰੋਲ ਵੀ ਨਜ਼ਰ ਆਇਆ ਹੈ।
ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਨੇਤਾ ਦੇਸ਼ਮੁਖ ਨੂੰ ਮਾਮਲੇ ਦੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਤੀਜਾ ਨੋਟਿਸ ਜਾਰੀ ਕੀਤਾ ਗਿਆ ਹੈ। ਦੇਸ਼ਮੁਖ ਤੋਂ ਦੱਖਣੀ ਮੁੰਬਈ ਵਿੱਚ ਕੇਂਦਰੀ ਏਜੰਸੀ ਦੇ ਦਫ਼ਤਰ ਵਿੱਚ ਆਪਣਾ ਬਿਆਨ ਸੋਮਵਾਰ ਨੂੰ ਦਰਜ ਕਰਾਉਣ ਨੂੰ ਕਿਹਾ ਗਿਆ ਹੈ।
ਦੇਸ਼ਮੁਖ (72) ਨੂੰ ਇਸ ਤੋਂ ਪਹਿਲਾਂ ਵੀ ਦੋ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ ਪਰ ਉਹ ਕੋਰੋਨਾ ਵਾਰਇਸ ਇਨਫੈਕਸ਼ਨ ਦੇ ਖ਼ਤਰੇ ਦਾ ਹਵਾਲਾ ਦੇ ਕੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੇ ED ਦੇ ਸਾਹਮਣੇ ਵੀਡੀਓ ਕਾਨਫਰੰਸ ਦੇ ਜ਼ਰੀਏ ਆਪਣਾ ਬਿਆਨ ਦਰਜ ਕਰਾਉਣ ਦੀ ਅਪੀਲ ਕੀਤੀ।
ਦੇਸ਼ਮੁਖ ਨੂੰ ਕਥਿਤ ਤੌਰ 'ਤੇ 100 ਕਰੋੜ ਰੁਪਏ ਦੀ ਰਿਸ਼ਵਤ ਲੈਣ ਅਤੇ ਜ਼ਬਰਨ ਵਸੂਲੀ ਕਰਣ ਵਾਲੇ ਰੈਕੇਟ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਦੇ ਸੰਬੰਧ ਵਿੱਚ ED ਨੇ ਸੰਮਨ ਜਾਰੀ ਕੀਤਾ ਹੈ। ਦੇਸ਼ਮੁਖ ਨੇ ਇਨ੍ਹਾਂ ਦੋਸ਼ਾਂ ਦੇ ਕਾਰਨ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਹੁਦੇ ਤੋਂ ਇਸ ਸਾਲ ਅਪ੍ਰੈਲ ਵਿੱਚ ਅਸਤੀਫਾ ਦੇ ਦਿੱਤਾ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
‘59% ਮਰਦ ਕਰਮਚਾਰੀਆਂ ਦੀ ਰਾਏ, ਕੰਮ ਦੇ ਦਬਾਅ ਕਾਰਨ ਨਿੱਜੀ ਜ਼ਿੰਦਗੀ ’ਤੇ ਅਸਰ’
NEXT STORY