ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਰਾਊਜ ਐਵੇਨਿਊ ਅਦਾਲਤ 'ਚ ਪੇਸ਼ ਕੀਤਾ ਅਤੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਉਨ੍ਹਾਂ ਨੂੰ 10 ਦਿਨ ਦੀ ਹਿਰਾਸਤ 'ਚ ਭੇਜਣ ਦੀ ਅਪੀਲ ਕੀਤੀ। ਆਮ ਆਦਮੀ ਪਾਰਟੀ ਕਨਵੀਨਰ ਨੂੰ ਅਦਾਲਤ ਕੰਪਲੈਕਸ 'ਚ ਸਖ਼ਤ ਸੁਰੱਖਿਅਤ ਵਿਚਾਲੇ ਦੁਪਹਿਰ ਕਰੀਬ 2 ਵਜੇ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਈ.ਡੀ. ਨੇ ਅਦਾਲਤ ਨੂੰ ਕਿਹਾ,''ਅਸੀਂ 10 ਦਿਨ ਦੀ ਰਿਮਾਂਡ ਲਈ ਅਪਲਾਈ ਕੀਤਾ ਹੈ।'' ਐਡੀਸ਼ਨਲ ਸਾਲਿਸੀਟਰ ਜਨਰਲ (ਏਐੱਸਜੀ) ਐੱਸ.ਵੀ. ਰਾਜੂ ਏਜੰਸੀ ਵਲੋਂ ਪੈਰਵੀ ਕਰ ਰਹੇ ਹਨ, ਉੱਥੇ ਹੀ ਕੇਜਰੀਵਾਲ ਦਾ ਪੱਖ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਰੱਖ ਰਹੇ ਹਨ। ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਈਡੀ ਵਲੋਂ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਤੋਂ ਪਟੀਸ਼ਨ ਵਾਪਸ ਲਏ ਜਾਣ ਦੇ ਤੁਰੰਤ ਬਾਅਦ ਕੇਜਰੀਵਾਲ ਨੂੰ ਹੇਠਲੀ ਅਦਾਲਤ 'ਚ ਪੇਸ਼ ਕੀਤਾ ਗਿਆ। ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਹ ਹੇਠਲੀ ਅਦਾਲਤ 'ਚ ਰਿਮਾਂਡ ਕਾਰਵਾਈ ਨੂੰ ਚੁਣੌਤੀ ਦੇਣਗੇ ਅਤੇ ਫਿਰ ਇਕ ਹੋਰ ਪਟੀਸ਼ਨ ਨਾਲ ਸੁਪਰੀਮ ਕੋਰਟ 'ਚ ਜਾਣਗੇ।
ਜ਼ਿਕਰਯੋਗ ਹੈ ਕਿ ਸ਼ਰਾਬ ਘਪਲਾ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ 9 ਸੰਮਨ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਦੇ ਮਿਲਣ ਤੋਂ ਬਾਅਦ ਵੀ ਕੇਜਰੀਵਾਲ ਈ.ਡੀ. ਅੱਗੇ ਹਾਜ਼ਰ ਨਹੀਂ ਹੋਏ, ਜਿਸ ਤੋਂ ਬਾਅਦ ਅੱਜ ਈ.ਡੀ. ਦੀ ਪਾਰਟੀ ਖ਼ੁਦ 10ਵਾਂ ਸੰਮਨ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਈ ਅਤੇ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਪਾਰਟੀ ਸਮਰਥਕ ਹਾਜ਼ਰ ਹਨ, ਜੋ ਕੇਜਰੀਵਾਲ ਦੇ ਹੱਕ 'ਚ ਨਾਅਰੇਬਾਜ਼ੀ ਕਰ ਰਹੇ ਸਨ।।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ED ਦਾ ਕੰਮ ਸਿਰਫ਼ ਰਾਜਨੀਤਕ ਭੰਨ-ਤੋੜ ਕਰਨਾ ਹੀ ਰਹਿ ਗਿਆ ਹੈ : ਅਸ਼ੋਕ ਗਹਿਲੋਤ
NEXT STORY