ਨਵੀਂ ਦਿੱਲੀ : ਦਿੱਲੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਸ਼ਵਾਸ ਨਗਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਸਾਬਕਾ ਉਮੀਦਵਾਰ ਦੀਪਕ ਸਿੰਗਲਾ ਦੀ ਰਿਹਾਇਸ਼ ਸਣੇ ਕਈ ਟਿਕਾਣਿਆਂ 'ਤੇ ਈ.ਡੀ. ਦੀ ਰੇਡ ਪਈ ਹੈ।
ਦੀਪਕ ਸਿੰਗਲਾ ਆਮ ਆਦਮੀ ਪਾਰਟੀ ਦੇ ਕਾਫ਼ੀ ਸਰਗਰਮ ਆਗੂ ਹਨ। ਉਹ ਦਿੱਲੀ ਨਗਰ ਨਿਗਮ ਵਿੱਚ ਪਾਰਟੀ ਦੇ ਡਿਪਟੀ ਇੰਚਾਰਜ ਹੋਣ ਦੇ ਨਾਲ-ਨਾਲ ਗੋਆ ਅਤੇ ਮਹਾਰਾਸ਼ਟਰ ਵਿੱਚ ਵੀ ਪਾਰਟੀ ਇੰਚਾਰਜ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਹਨ।
ਜਾਣਕਾਰੀ ਅਨੁਸਾਰ ਇਸ ਕਾਰਵਾਈ ਦਾ ਸਬੰਧ ਦਿੱਲੀ ਆਬਕਾਰੀ ਨੀਤੀ ਦੇ ਮਨੀ ਲਾਂਡਰਿੰਗ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ। ਈ.ਡੀ. ਦਾ ਦਾਅਵਾ ਰਿਹਾ ਹੈ ਕਿ ਸ਼ਰਾਬ ਨੀਤੀ ਰਾਹੀਂ ਮਿਲੀ ਰਿਸ਼ਵਤ ਦੇ ਕਰੋੜਾਂ ਰੁਪਏ ਹਵਾਲਾ ਰਾਹੀਂ ਗੋਆ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਭੇਜੇ ਗਏ ਸਨ। ਦੀਪਕ ਸਿੰਗਲਾ ਗੋਆ ਦੇ ਪਾਰਟੀ ਇੰਚਾਰਜ ਹੋਣ ਕਰ ਕੇ ਏਜੰਸੀ ਦੇ ਰਾਡਾਰ 'ਤੇ ਆਏ ਹਨ।
ਕੁਝ ਰਿਪੋਰਟਾਂ ਮੁਤਾਬਕ ਈ.ਡੀ. ਦੀ ਚੰਡੀਗੜ੍ਹ ਜ਼ੋਨਲ ਯੂਨਿਟ ਵੱਲੋਂ ਬੈਂਕ ਲੋਨ ਧੋਖਾਧੜੀ ਨਾਲ ਜੁੜੇ ਇੱਕ ਪੁਰਾਣੇ ਮਨੀ ਲਾਂਡਰਿੰਗ ਮਾਮਲੇ ਦੇ ਤਹਿਤ ਵੀ ਤਾਰ ਜੋੜ ਕੇ ਦੇਖੇ ਜਾ ਰਹੇ ਹਨ, ਜਿਸ ਵਿੱਚ ਸੀ.ਬੀ.ਆਈ. ਨੇ ਪਹਿਲਾਂ ਇੱਕ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ- ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global Emergency
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੇਲ੍ਹ 'ਚ ਬੰਦ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਦੇ ਪਿਤਾ ਦਾ ਦੇਹਾਂਤ
NEXT STORY