ਦੇਹਰਾਦੂਨ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ 'ਚ ਬੁੱਧਵਾਰ ਨੂੰ ਕਾਂਗਰਸ ਨੇਤਾ ਅਤੇ ਉੱਤਰਾਖੰਡ ਦੇ ਸਾਬਕਾ ਮੰਤਰੀ ਹਰਕ ਸਿੰਘ ਰਾਵਤ ਨਾਲ ਜੁੜੇ ਕੰਪਲੈਕਸਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਉੱਤਰਾਖੰਡ, ਦਿੱਲੀ ਅਤੇ ਚੰਡੀਗੜ੍ਹ ਵਿਚ ਕਈ ਥਾਈਂ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ- ਬੱਸਾਂ 'ਚ ਹੁਣ ਕਿੰਨਰ ਭਾਈਚਾਰੇ ਨੂੰ ਵੀ ਮਿਲੀ ਮੁਫ਼ਤ ਯਾਤਰਾ ਦੀ ਸੌਗਾਤ, ਕੇਜਰੀਵਾਲ ਨੇ ਕੀਤਾ ਐਲਾਨ
ਰਾਵਤ ਨੇ 2022 ਦੀਆਂ ਉੱਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਛੱਡ ਦਿੱਤੀ ਸੀ ਅਤੇ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਮੰਨਿਆ ਜਾ ਰਿਹਾ ਹੈ ਕਿ ਈਡੀ ਦੀ ਜਾਂਚ ਸੂਬੇ ਵਿਚ ਕਾਰਬੇਟ ਟਾਈਗਰ ਰਿਜ਼ਰਵ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਜੁੜੀ ਹੈ।
ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ ਦੇਸ਼ ਦੇ '4 ਥੰਮ੍ਹਾਂ' 'ਤੇ ਚੁੱਕੇ ਸਵਾਲ, ਕਿਹਾ- ਨੌਜਵਾਨ ਬੇਰੋਜ਼ਗਾਰ ਹੋ ਰਹੇ, ਕਿਸਾਨ ਮਰ ਰਹੇ
ਦੱਸ ਦੇਈਏ ਕਿ ਉੱਤਰਾਖੰਡ ਦੇ ਹਰਕ ਸਿੰਘ ਰਾਵਤ ਨੂੰ ਅਨੁਸ਼ਾਸਨਹੀਣਤਾ ਕਾਰਨ ਭਾਜਪਾ ਨੇ ਪਾਰਟੀ 'ਚੋਂ ਕੱਢ ਦਿੱਤਾ ਸੀ ਅਤੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਸਾਲ 2022 ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਹਰਕ ਸਿੰਘ ਦੇ ਨਾਲ ਉਨ੍ਹਾਂ ਦੀ ਨੂੰਹ ਅਨੁਕ੍ਰਿਤੀ ਗੁਸਾਈਂ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਈ ਸੀ। ਉਦੋਂ ਤੋਂ ਉਹ ਕਾਂਗਰਸ ਵਿਚ ਹੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵ ਦੀਆਂ ਵੱਡੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਕਿਹਾ- 'ਭਾਰਤ ’ਚ ਕਰੋ ਨਿਵੇਸ਼'
NEXT STORY