ਸ਼੍ਰੀਨਗਰ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ 'ਚ ਪਹਿਲੀ ਵਾਰ ਛਾਪੇਮਾਰੀ ਕਰਦੇ ਹੋਏ ਸ਼ੁੱਕਰਵਾਰ ਨੂੰ ਇਕ ਫਰਜ਼ੀ ਕ੍ਰਿਪਟੋਕਰੰਸੀ ਸੰਚਾਲਕ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਅਧੀਨ ਤਲਾਸ਼ੀ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਮਾਮਲੇ 'ਚ ਏ.ਆਰ. ਮੀਰ ਅਤੇ ਹੋਰ ਖ਼ਿਲਾਫ਼ ਲੱਦਾਖ ਦੇ ਲੇਹ, ਜੰਮੂ ਕਸ਼ਮੀਰ ਅਤੇ ਹਰਿਆਣਾ ਦੇ ਸੋਨੀਪਤ 'ਚ ਘੱਟੋ-ਘੱਟ 6 ਕੰਪਲੈਕਸਾਂ 'ਤੇ ਛਾਪੇ ਮਾਰੇ।
ਦੋਸ਼ ਹੈ ਕਿ ਹਜ਼ਾਰਾਂ ਨਿਵੇਸ਼ਕਾਂ ਨੇ ਫਰਜ਼ੀ ਕਰੰਸੀ 'ਚ ਪੈਸੇ ਨਿਵੇਸ਼ ਕੀਤੇ ਪਰ ਉਨ੍ਹਾਂ ਨੂੰ ਇਸ ਦੇ ਦਲੇ ਕੋਈ ਆਰਥਿਕ ਲਾਭ ਅਤੇ ਮੁਦਰਾ ਵਾਪਸ ਨਹੀਂ ਮਿਲੀ। ਮਨੀ ਲਾਂਡਰਿੰਗ ਦਾ ਇਹ ਮਾਮਲਾ ਲੇਹ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ 'ਚ ਦਰਜ ਕਈ ਐੱਫ.ਆਈ.ਆਰ. ਨਾਲ ਜੁੜਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MP ਬਣਨ ਮਗਰੋਂ ਕਾਂਗਰਸ ਪਾਰਟੀ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
NEXT STORY