ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਰਾਜ ਸਰਕਾਰ ਦੇ ਮੰਤਰੀ ਦੁਰਾਈਮੁਰੁਗਨ ਅਤੇ ਦ੍ਰਵਿੜ ਮੁਨੇਤਰ ਕੜਗਮ (ਡੀਐੱਮਕੇ) ਦੇ ਜਨਰਲ ਸਕੱਤਰ ਖ਼ਿਲਾਫ਼ ਆਪਣੀ ਜਾਂਚ ਦੇ ਹਿੱਸੇ ਵਜੋਂ ਤਾਮਿਲਨਾਡੂ ਵਿੱਚ ਚਾਰ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਵਲੋਂ ਇਸ ਛਾਪੇਮਾਰੀ ਦੀ ਜਾਣਕਾਰੀ ਦਿੱਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਵੇਲੋਰ 'ਚ ਕਰੀਬ ਚਾਰ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਠੰਡ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਇਸ ਸਮੇਂ ਲੱਗਣਗੀਆਂ ਕਲਾਸਾਂ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਦਿਸ਼ਾ-ਨਿਰਦੇਸ਼ਾਂ ਦੀ ਕਥਿਤ ਤੌਰ 'ਤੇ ਉਲੰਘਣਾ ਕਰਨ ਅਤੇ 500 ਅਤੇ 1000 ਰੁਪਏ ਦੇ 200 ਰੁਪਏ ਦੇ ਨੋਟਾਂ ਦੇ ਨਾਲ ਬੈਂਕ ਅਧਿਕਾਰੀਆਂ ਦੁਆਰਾ ਧੋਖਾਧੜੀ ਨਾਲ ਸਬੰਧਿਤ ਇਸ ਮਾਮਲੇ ਵਿਚ ਤਾਮਿਲਨਾਡੂ ਦੇ ਜਲ ਸਰੋਤ ਮੰਤਰੀ ਅਤੇ ਕੁਝ ਹੋਰਾਂ 'ਤੇ ਕਥਿਤ ਸ਼ਮੂਲੀਅਤ ਦਾ ਦੋਸ਼ ਹੈ। ਸ਼ੱਕ ਹੈ ਕਿ ਇਸੇ ਮਾਮਲੇ ਦੇ ਤਹਿਤ ਉਕਤ ਲੋਕਾਂ ਦੇ ਟਿਕਾਣਿਆਂ 'ਤੇ ਈਡੀ ਵਲੋਂ ਛਾਪੇ ਮਾਰੇ ਗਏ ਹਨ।
ਇਹ ਵੀ ਪੜ੍ਹੋ - 31 ਦਸੰਬਰ ਦੀ ਰਾਤ ਲੋਕਾਂ ਨੇ ਸਭ ਤੋਂ ਵੱਧ Online ਆਰਡਰ ਕੀਤੀਆਂ ਇਹ ਚੀਜ਼ਾਂ, ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਹਮੇਸ਼ਾ ਮਾਲਦੀਵ ਨਾਲ ਖੜ੍ਹਾ ਹੈ: ਜੈਸ਼ੰਕਰ
NEXT STORY