ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ਨੀਵਾਰ ਨੂੰ ਕਿਹਾ ਕਿ ਉਸ ਨੇ ਗੋਆ 'ਚ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰ ਕੇ ਜ਼ਮੀਨ ਕਬਜ਼ਾਉਣ ਵਾਲੇ ਕੁਝ ਲੋਕਾਂ ਖਿਲਾਫ਼ ਕਾਰਵਾਈ ਕਰਦਿਆਂ ਮਨੀ ਲਾਂਡਰਿੰਗ ਜਾਂਚ ਤਹਿਤ ਸੂਬੇ ਵਿਚ ਕਰੋੜਾਂ ਰੁਪਏ ਦੀ 31 ਅਚੱਲ ਜਾਇਦਾਦਾਂ ਕੁਰਕ ਕੀਤੀਆਂ ਹਨ। ਕੇਂਦਰੀ ਜਾਂਚ ਏਜੰਸੀ ਨੇ ਇਕ ਬਿਆਨ 'ਚ ਕਿਹਾ ਕਿ ਕੁੱਲ 39.24 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਐਕਟ ਤਹਿਤ ਇਕ ਹੁਕਮ ਜਾਰੀ ਕੀਤਾ ਗਿਆ।
ਮਨੀ ਲਾਂਡਰਿੰਗ ਦਾ ਇਹ ਮਾਮਲਾ ਪੁਲਸ ਵਲੋਂ ਵਿਕਰਾਂਤ ਸ਼ੈੱਟੀ, ਮੁਹੰਮਦ ਸੁਹੈਲ, ਰਾਜਕੁਮਾਰ ਅਤੇ ਕੁਝ ਹੋਰ ਲੋਕਾਂ ਖਿਲਾਫ਼ ਗੋਆ ਵਿਚ ਅਚੱਲ ਜਾਇਦਾਦਾਂ ਨੂੰ ਨਾਜਾਇਜ਼ ਰੂਪ ਨਾਲ ਹਥਿਆਉਣ ਦੇ ਦੋਸ਼ ਵਿਚ ਦਰਜ ਵੱਖ-ਵੱਖ FIR 'ਤੇ ਆਧਾਰਿਤ ਹੈ। ਈ. ਡੀ. ਨੇ ਕਿਹਾ ਕਿ ਜਾਂਚ ਵਿਚ ਪਾਇਆ ਗਿਆ ਕਿ ਦੋਸ਼ੀ ਵਿਅਕਤੀਆਂ ਵਲੋਂ ਆਪਣੇ ਨਾਂ 'ਤੇ ਆਪਣੇ ਸਾਥੀਆਂ ਜਾਂ ਰਿਸ਼ਤੇਦਾਰਾਂ ਦੇ ਨਾਂ 'ਤੇ ਵੱਖ-ਵੱਖ ਅਚੱਲ ਜਾਇਦਾਦਾਂ ਨਾਜਾਇਜ਼ ਰੂਪ ਨਾਲ ਇਕੱਠੀਆਂ ਕੀਤੀਆਂ ਗਈਆਂ।
ਉੱਪ ਰਾਜਪਾਲ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ 'ਚ SC 'ਚ ਅਪੀਲ ਦਾਇਰ ਕਰਨ ਦੀ ਦਿੱਤੀ ਮਨਜ਼ੂਰੀ
NEXT STORY