ਨੈਸ਼ਨਲ ਡੈਸਕ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਤੇ ਐੱਮਡੀ ਅਨਿਲ ਅੰਬਾਨੀ ਨੂੰ ਕਥਿਤ 17,000 ਕਰੋੜ ਰੁਪਏ ਦੇ ਕਰਜ਼ਾ ਧੋਖਾਧੜੀ ਮਾਮਲੇ ਦੀ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਹੈ। ਮਾਮਲੇ ਨਾਲ ਸਬੰਧਤ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ 5 ਅਗਸਤ ਨੂੰ ਨਵੀਂ ਦਿੱਲੀ ਸਥਿਤ ਈਡੀ ਹੈੱਡਕੁਆਰਟਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਏਜੰਸੀ ਨੇ ਅਨਿਲ ਅੰਬਾਨੀ ਨਾਲ ਜੁੜੀਆਂ ਵਪਾਰਕ ਸੰਸਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਸੀ।
ਇਹ ਵੀ ਪੜ੍ਹੋ : ਭਾਰਤ ਅਮਰੀਕਾ ਤੋਂ ਨਹੀਂ ਖਰੀਦੇਗਾ F-35 ਜੈੱਟ ਲੜਾਕੂ ਜਹਾਜ਼! bloomberg ਦੀ ਰਿਪੋਰਟ 'ਚ ਦਾਅਵਾ
ਪਿਛਲੇ ਹਫ਼ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (ਪੀਐੱਮਐੱਲਏ) ਤਹਿਤ 50 ਵਪਾਰਕ ਸੰਸਥਾਵਾਂ ਅਤੇ ਰਿਲਾਇੰਸ ਗਰੁੱਪ ਨਾਲ ਜੁੜੇ 25 ਵਿਅਕਤੀਆਂ ਦੇ ਅਹਾਤਿਆਂ 'ਤੇ ਛਾਪੇਮਾਰੀ ਕੀਤੀ। ਇਹ ਛਾਪੇ ਮੁੰਬਈ ਵਿੱਚ ਘੱਟੋ-ਘੱਟ 35 ਥਾਵਾਂ 'ਤੇ ਮਾਰੇ ਗਏ ਸਨ। ਇਹ ਛਾਪੇਮਾਰੀ 24 ਜੁਲਾਈ ਨੂੰ ਕਥਿਤ ਬੈਂਕ ਕਰਜ਼ਾ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਨਾਲ-ਨਾਲ ਕੁਝ ਕੰਪਨੀਆਂ ਦੁਆਰਾ ਕਰੋੜਾਂ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਦੇ ਕਈ ਹੋਰ ਦੋਸ਼ਾਂ ਤਹਿਤ ਕੀਤੀ ਗਈ ਸੀ।
ਕੇਂਦਰੀ ਜਾਂਚ ਬਿਊਰੋ ਦੁਆਰਾ ਦੋ ਐੱਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਈਡੀ ਨੇ ਇਹ ਛਾਪੇਮਾਰੀ ਕੀਤੀ। ਈਡੀ ਦੇ ਸੂਤਰਾਂ ਨੇ ਪਹਿਲਾਂ ਕਿਹਾ ਸੀ ਕਿ ਇਹ ਜਾਂਚ ਮੁੱਖ ਤੌਰ 'ਤੇ ਯੈੱਸ ਬੈਂਕ ਵੱਲੋਂ 2017-2019 ਦੇ ਵਿਚਕਾਰ ਅਨਿਲ ਅੰਬਾਨੀ ਦੀਆਂ ਕੰਪਨੀਆਂ ਨੂੰ ਦਿੱਤੇ ਗਏ ਲਗਭਗ 3,000 ਕਰੋੜ ਰੁਪਏ ਦੇ ਗੈਰ-ਕਾਨੂੰਨੀ ਕਰਜ਼ੇ ਨੂੰ ਡਾਇਵਰਸ਼ਨ ਕਰਨ ਦੇ ਦੋਸ਼ਾਂ ਨਾਲ ਸਬੰਧਤ ਹੈ। ਈਡੀ ਦੇ ਸੂਤਰਾਂ ਅਨੁਸਾਰ, ਅਨਿਲ ਅੰਬਾਨੀ ਦੀਆਂ ਕੰਪਨੀਆਂ ਨੂੰ ਕਰਜ਼ਾ ਦੇਣ ਤੋਂ ਠੀਕ ਪਹਿਲਾਂ ਯੈੱਸ ਬੈਂਕ ਦੇ ਪ੍ਰਮੋਟਰਾਂ ਨੂੰ ਉਨ੍ਹਾਂ ਦੇ ਕਾਰੋਬਾਰ ਵਿੱਚ ਪੈਸੇ ਮਿਲੇ ਸਨ। ਏਜੰਸੀ ਰਿਸ਼ਵਤ ਅਤੇ ਕਰਜ਼ਿਆਂ ਦੇ ਇਸ ਗਠਜੋੜ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : UPI ਲੈਣ-ਦੇਣ 'ਤੇ ਲਾਗੂ ਹੋਵੇਗਾ ਨਵਾਂ ਨਿਯਮ, ਕੱਲ੍ਹ ਤੋਂ ਦੇਣਾ ਪਵੇਗਾ ਵਾਧੂ ਚਾਰਜ, ਬੈਂਕ ਨੇ ਕੀਤਾ ਐਲਾਨ
ਜਾਂਚ ਵਿੱਚ ਕਈ ਬੇਨਿਯਮੀਆਂ ਪਾਈਆਂ ਗਈਆਂ, ਜਿਨ੍ਹਾਂ ਵਿੱਚ ਮਾੜੇ ਜਾਂ ਗੈਰ-ਪ੍ਰਮਾਣਿਤ ਵਿੱਤੀ ਸਰੋਤਾਂ ਵਾਲੀਆਂ ਕੰਪਨੀਆਂ ਨੂੰ ਕਰਜ਼ੇ ਜਾਰੀ ਕਰਨਾ, ਕਰਜ਼ਾ ਲੈਣ ਵਾਲੀਆਂ ਸੰਸਥਾਵਾਂ ਵਿੱਚ ਇੱਕੋ ਡਾਇਰੈਕਟਰ ਅਤੇ ਪਤੇ ਦੀ ਵਰਤੋਂ, ਕਰਜ਼ਾ ਫਾਈਲਾਂ ਵਿੱਚ ਜ਼ਰੂਰੀ ਦਸਤਾਵੇਜ਼ਾਂ ਦੀ ਅਣਹੋਂਦ, ਸ਼ੈੱਲ ਕੰਪਨੀਆਂ ਦੇ ਨਾਮ 'ਤੇ ਕਰਜ਼ੇ ਮਨਜ਼ੂਰ ਕਰਨਾ ਅਤੇ ਮੌਜੂਦਾ ਕਰਜ਼ਿਆਂ ਦੀ ਅਦਾਇਗੀ ਲਈ ਨਵੇਂ ਕਰਜ਼ੇ ਦਿੱਤੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਹ ਨਵੇਂ ਭਾਰਤ ਦੀ ਪਛਾਣ...ਸਟੈਚੂ ਆਫ਼ ਯੂਨਿਟੀ ਦੇਖਣ ਤੋਂ ਬਾਅਦ ਬੋਲੇ ਉਮਰ ਅਬਦੁੱਲਾ, PM ਮੋਦੀ ਨੇ ਜਤਾਈ ਖ਼ੁਸ਼ੀ
NEXT STORY