ਨੈਸ਼ਨਲ ਡੈਸਕ — ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਇਕ ਟੀਮ ਸੋਮਵਾਰ ਨੂੰ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੀ ਅਤੇ ਕਥਿਤ ਜ਼ਮੀਨ ਧੋਖਾਧੜੀ ਦੇ ਇਕ ਮਾਮਲੇ 'ਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ 'ਚ ਉਨ੍ਹਾਂ ਤੋਂ ਪੁੱਛਗਿੱਛ ਕਰਨ ਲਈ 13 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਉੱਥੇ ਡੇਰਾ ਲਾਇਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦਾਅਵਾ ਕੀਤਾ ਕਿ ਸੋਰੇਨ 'ਲਾਪਤਾ' ਹੈ ਅਤੇ ਜਾਂਚ ਏਜੰਸੀ ਉਸ ਨਾਲ ਸੰਪਰਕ ਨਹੀਂ ਕਰ ਸਕੀ ਹੈ ਪਰ ਸੋਰੇਨ ਦੇ ਪਰਿਵਾਰ ਦੇ ਇਕ ਮੈਂਬਰ ਨੇ ਇਸ ਸਾਰੀ ਘਟਨਾ ਨੂੰ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਆਗੂ ਨੂੰ ਬਦਨਾਮ ਕਰਨ ਦੀ 'ਯੋਜਨਾਬੱਧ' ਸਾਜ਼ਿਸ਼ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ - ਮਿਸਰ ਦੀ ਕੁੜੀ ਨੇ ਗਾਇਆ ‘ਦੇਸ਼ ਰੰਗੀਲਾ’ ਗੀਤ, ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਨੇ ਕੀਤੀ ਤਾਰੀਫ਼
ਪਰਿਵਾਰ ਦੇ ਮੈਂਬਰ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਸੋਰੇਨ ਲਗਾਤਾਰ ਈਡੀ ਨਾਲ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਨੇ 31 ਜਨਵਰੀ ਨੂੰ ਦੁਪਹਿਰ 1 ਵਜੇ ਆਪਣੇ ਘਰ ਜਾ ਕੇ ਬਿਆਨ ਦਰਜ ਕਰਵਾਉਣ ਦੀ ਇੱਛਾ ਪ੍ਰਗਟਾਈ ਹੈ, ਇਸ ਦੇ ਬਾਵਜੂਦ ਝੂਠਾ ਬਿਆਨ ਤਿਆਰ ਕੀਤਾ ਜਾ ਰਿਹਾ ਹੈ। ਫੈਡਰਲ ਜਾਂਚ ਏਜੰਸੀ ਦੇ ਅਧਿਕਾਰੀ ਦਿੱਲੀ ਪੁਲਸ ਦੇ ਕਰਮਚਾਰੀਆਂ ਦੇ ਨਾਲ ਸਵੇਰੇ 9 ਵਜੇ ਦੇ ਕਰੀਬ ਦੱਖਣੀ ਦਿੱਲੀ ਦੇ 5/1 ਸ਼ਾਂਤੀ ਨਿਕੇਤਨ ਭਵਨ ਪਹੁੰਚੇ। ਇਸ ਦੌਰਾਨ ਕਈ ਮੀਡੀਆ ਕਰਮਚਾਰੀ ਬਾਹਰ ਖੜ੍ਹੇ ਰਹੇ। ਈਡੀ ਦੇ ਕਈ ਅਧਿਕਾਰੀਆਂ ਨੂੰ ਰਾਤ 10.30 ਵਜੇ ਦੇ ਕਰੀਬ ਇਮਾਰਤ ਛੱਡਦੇ ਹੋਏ ਦੇਖਿਆ ਗਿਆ ਪਰ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਟੀਮ ਦੇ ਸਾਰੇ ਮੈਂਬਰ ਚਲੇ ਗਏ ਹਨ ਜਾਂ ਨਹੀਂ।
ਇਹ ਵੀ ਪੜ੍ਹੋ - ਮਨੀ ਲਾਂਡਰਿੰਗ ਮਾਮਲਾ: ਈਡੀ ਨੇ ਲਾਲੂ ਯਾਦਵ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
ਇਕ ਸੂਤਰ ਨੇ ਪਹਿਲਾਂ ਕਿਹਾ ਸੀ ਕਿ ਈਡੀ ਦੀ ਟੀਮ ਸੋਰੇਨ ਦੇ ਵਾਪਸ ਆਉਣ ਤੱਕ ਉਨ੍ਹਾਂ ਦੀ ਰਿਹਾਇਸ਼ 'ਤੇ ਰਹੇਗੀ ਅਤੇ ਅਧਿਕਾਰੀ ਦਿੱਲੀ ਹਵਾਈ ਅੱਡੇ 'ਤੇ ਵੀ ਨਜ਼ਰ ਰੱਖ ਰਹੇ ਹਨ। ਸੋਰੇਨ 27 ਜਨਵਰੀ ਨੂੰ ਰਾਂਚੀ ਤੋਂ ਦਿੱਲੀ ਲਈ ਰਵਾਨਾ ਹੋਏ ਸਨ। ਉਨ੍ਹਾਂ ਦੀ ਪਾਰਟੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਨਿੱਜੀ ਕੰਮ ਲਈ ਗਏ ਸਨ ਅਤੇ ਵਾਪਸ ਆਉਣਗੇ। ਹਾਲਾਂਕਿ, ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਝਾਰਖੰਡ ਇਕਾਈ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਸੂਬੇ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੇ ਡਰੋਂ ਪਿਛਲੇ 18 ਘੰਟਿਆਂ ਤੋਂ "ਫਰਾਰ" ਹਨ ਅਤੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਤੋਂ ਇਸ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਝਾਰਖੰਡ ਦੀ ਭਰੋਸੇਯੋਗਤਾ ਅਤੇ ਸਾਖ ਦਾਅ 'ਤੇ ਹੈ।
ਇਹ ਵੀ ਪੜ੍ਹੋ - ਵਿਦਿਆਰਥਣ ਨੂੰ ਵਾਲਾਂ ਤੋਂ ਫੜ ਘਸੀਟਣ ਦੇ ਮਾਮਲੇ 'ਤੇ NHRC ਨੇ ਤੇਲੰਗਾਨਾ ਸਰਕਾਰ ਨੂੰ ਭੇਜਿਆ ਨੋਟਿਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਦਿਵਿਆ ਪਾਹੂਜਾ ਕਤਲ ਕਾਂਡ: ਰਵੀ ਬੰਗਾ ਦੀ ਚਾਰ ਦਿਨ ਵਧੀ ਪੁਲਸ ਰਿਮਾਂਡ
NEXT STORY