ਬਿਜ਼ਨੈੱਸ ਡੈਸਕ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੀ. ਐੱਮ. ਆਰ. ਐੱਲ. ਕੰਪਨੀ ਨਾਲ ਜੁੜੇ ਕਥਿਤ ਰਿਸ਼ਵਤ ਮਾਮਲੇ ’ਚ ਕੇਰਲਮ ਦੇ ਸਾਬਕਾ ਮੁੱਖ ਮੰਤਰੀ ਪਿਨਰਾਈ ਵਿਜਯਨ, ਉਨ੍ਹਾਂ ਦੀ ਧੀ ਵੀਣਾ ਟੀ. ਅਤੇ ਜਵਾਈ ਪੀ. ਏ. ਮੁਹੰਮਦ ਰਿਆਸ ਖਿਲਾਫ ਐੱਫ. ਆਈ. ਆਰ. ਦਰਜ ਕਰਨ ਦੀ ਮੰਗ ਕਰਦੇ ਹੋਏ ਸੂਬੇ ਦੇ ਡਾਇਰੈਕਟਰ ਜਨਰਲ ਨੂੰ ਪੱਤਰ ਲਿਖਿਆ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : Toll Plaza 'ਤੇ ਕਰੋੜਾਂ ਦੀ ਠੱਗੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਮਾਮਲਾ ਜਾਣ ਉੱਡਣਗੇ ਹੋਸ਼
ਸੂਤਰਾਂ ਨੇ ਦੱਸਿਆ ਕਿ ਕੇਂਦਰੀ ਏਜੰਸੀ ਨੇ ਮਨੀ ਲਾਂਡਰਿੰਗ ਨਿਵਾਰਨ ਐਕਟ (ਪੀ, ਐੱਮ. ਐੱਲ. ਏ.) ਦੀ ਧਾਰਾ 66(2) ਹੇਠ ਇਹ ਪੱਤਰ ਭੇਜਿਆ ਹੈ ਅਤੇ ਇਸ ’ਚ ਉਕਤ ਮਾਮਲੇ ’ਚ ਕੀਤੀ ਗਈ ਜਾਂਚ ਦੇ ਸਿੱਟਿਆਂ ਦਾ ਹਵਾਲਾ ਦਿੱਤਾ ਗਿਆ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀ ਇਹ ਧਾਰਾ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਆਪਣੀ ਅਪਰਾਧਿਕ ਜਾਂਚ ਦੇ ਸਿੱਟੇ ਕਿਸੇ ਕਾਨੂੰਨ ਪਾਲਣਾ ਏਜੰਸੀ ਨਾਲ ਸਾਂਝੇ ਕਰਨ ਦਾ ਅਧਿਕਾਰ ਦਿੰਦੀ ਹੈ, ਤਾਂ ਜੋ ਉਸ ਦੇ ਆਧਾਰ ’ਤੇ ਨਵੀਂ ਐੱਫ. ਆਈ. ਆਰ. ਜਾਂ ਸ਼ਿਕਾਇਤ ਦਰਜ ਕੀਤੀ ਜਾ ਸਕੇ। ਅਜਿਹੀ ਪੁਲਸ ਐੱਫ. ਆਈ. ਆਰ. ਦੇ ਆਧਾਰ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ ਮਨੀ ਲਾਂਡਰਿੰਗ ਨਿਵਾਰਨ ਐਕਟ ਹੇਠ ਮਾਮਲਾ ਦਰਜ ਕਰ ਸਕਦੀ ਹੈ।
ਇਹ ਵੀ ਪੜ੍ਹੋ : ਨੇਪਾਲ 'ਚ ਹੜ੍ਹ ਦੇ ਪਾਣੀ ਨਾਲ ਰੁੜ੍ਹ ਕੇ ਆਇਆ ਬੈਂਕ ਦਾ ਨੋਟਾਂ ਨਾਲ ਭਰਿਆ ਟਰੰਕ, ਲੋਕਾਂ ਨੇ ਲੁੱਟੇ ਬੰਡਲ
ਇਨਫੋਰਸਮੈਂਟ ਡਾਇਰੈਕਟੋਰੇਟ ਦਾ ਦੋਸ਼ ਹੈ ਕਿ ਕੇਰਲਮ ਦੀ ਮਾਈਨਿੰਗ ਕੰਪਨੀ ‘ਕੋਚੀਨ ਮਿਨਰਲਜ਼ ਐਂਡ ਰੂਟਾਈਲ ਲਿਮਟਿਡ’ (ਸੀ. ਐੱਮ. ਆਰ. ਐੱਲ.) ਨੇ ਵੀਣਾ ਦੀ ਹੁਣ ਬੰਦ ਹੋ ਚੁੱਕੀ ਕੰਪਨੀ ‘ਐਕਸਾਲੋਜਿਕ ਸਾਲਊਸ਼ਨਜ਼’ ਨੂੰ ‘ਆਈ. ਟੀ. ਕੰਸਲਟੈਂਸੀ ਸੇਵਾਵਾਂ’ ਦੇ ਨਾਂ ’ਤੇ ਕਥਿਤ ਤੌਰ ’ਤੇ 2.78 ਕਰੋੜ ਰੁਪਏ ਦਾ ਫਰਜ਼ੀ ਭੁਗਤਾਨ ਕੀਤਾ ਸੀ।
ਇਹ ਵੀ ਪੜ੍ਹੋ : ਇਲਾਇਚੀ ਦੀਆਂ ਕੀਮਤਾਂ 'ਚ ਭਾਰੀ ਉਛਾਲ; ਇਸ ਕਾਰਨ ਰੇਟ ਹੋਰ ਵਧਣ ਦੇ ਮਿਲ ਰਹੇ ਸੰਕੇਤ
ਇਹ ਵੀ ਪੜ੍ਹੋ : ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਜੇਲ੍ਹ 'ਚ ਮੋਬਾਈਲ ਵਰਤਣ ਦੇ ਮਾਮਲੇ 'ਚ ਪ੍ਰਜਵਲ ਰੇਵੰਨਾ 2 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜਿਆ
NEXT STORY