ਜੈਪੁਰ- ਰਾਜਸਥਾਨ ਦੇ ਸਿੱਖਿਆ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਨੂੰ ਕੁਝ ਅਣਪਛਾਤੇ ਲੋਕਾਂ ਨੇ 'ਹੈਕ' ਕਰ ਕੇ ਉਸ 'ਤੇ ਇਤਰਾਜ਼ਯੋਗ ਸਮੱਗਰੀ ਪੋਸਟ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵੈੱਬਸਾਈਟ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ। ਇਕ ਬੁਲਾਰੇ ਅਨੁਸਾਰ, ਰਾਜ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਇਸ ਮਾਮਲੇ ਦਾ ਤੁਰੰਤ ਨੋਟਿਸ ਲਿਆ ਅਤੇ ਸਿੱਖਿਆ ਵਿਭਾਗ ਦੇ ਸੂਚਨਾ ਤਕਨਾਲੋਜੀ ਵਿੰਗ (ਆਈਟੀ ਵਿੰਗ) ਨੂੰ ਸੁਚੇਤ ਕੀਤਾ। ਇਸ ਵੇਲੇ ਵੈੱਬਸਾਈਟ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਰਿਕਵਰੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਨੂੰ ਮੰਗਲਸੂਤਰ ਤੇ ਜਨੇਊ ਉਤਾਰਨ ਦੀ ਲੋੜ ਨਹੀਂ : ਰੇਲਵੇ
ਬੁਲਾਰੇ ਅਨੁਸਾਰ ਵਿਭਾਗ ਨੇ ਸਾਈਬਰ ਸੁਰੱਖਿਆ ਏਜੰਸੀਆਂ ਨੂੰ ਵੀ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਸ ਸਾਈਬਰ ਹਮਲੇ ਪਿੱਛੇ ਕਿਹੜਾ ਸਮੂਹ ਸਰਗਰਮ ਹੈ ਅਤੇ ਕਿਸ ਤਰ੍ਹਾਂ ਦੀ ਜਾਣਕਾਰੀ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਕਿਸੇ ਵੀ ਸੰਵੇਦਨਸ਼ੀਲ ਡਾਟਾ ਦੇ ਲੀਕ ਹੋਣ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ ਪਰ ਸਾਵਧਾਨੀ ਦੇ ਤੌਰ 'ਤੇ, ਸਾਰੇ ਸਿਸਟਮਾਂ ਦੀ ਵਿਆਪਕ ਜਾਂਚ ਕਰਵਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮ੍ਰਿਤਕ ਕਰਮਚਾਰੀ ਦੀ ਲਗਾ ਦਿੱਤੀ ਡਿਊਟੀ, ਜ਼ਿਲ੍ਹਾ ਪੰਚਾਇਤ ਨੇ ਜਾਰੀ ਕੀਤੇ ਜਾਂਚ ਹੁਕਮ
NEXT STORY